Punjab Weather News: ਪਿਛਲੇ ਦਿਨਾਂ ਵਿੱਚ ਮੀਂਹ ਦੇ ਕਹਿਰ ਤੋਂ ਪੰਜਾਬ ਵਿੱਚ ਇਕੋ ਦਮ ਤਪਮਾਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਐਤਵਾਰ ਨੂੰ ਕਈ ਸ਼ਹਿਰਾਂ ‘ਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਚਿਤਾਵਨੀ
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ 30-35 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ ਸ਼ਨੀਵਾਰ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਸੀ।
ਸ਼ਹਿਰਾਂ ਦਾ ਤਾਪਮਾਨ
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਵੱਖ-ਵੱਖ ਦਰਜ ਕੀਤਾ ਗਿਆ ਹੈ। ਜਿਵੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ, ਲੁਧਿਆਣਾ ਦਾ 33.2 ਡਿਗਰੀ, ਪਟਿਆਲਾ ਦਾ 35.2 ਡਿਗਰੀ, ਬਰਨਾਲਾ ਦਾ 35 ਡਿਗਰੀ, ਪਠਾਨਕੋਟ ਦਾ 34.1, ਮੁਕਤਸਰ ਦਾ 34.3 ਅਤੇ ਫਿਰੋਜ਼ਪੁਰ ਦਾ 34 ਡਿਗਰੀ ਰਿਹਾ। ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ‘ਚ 12.2 ਡਿਗਰੀ ਦਰਜ ਕੀਤਾ ਗਿਆ।
ਆਉਣ ਵਾਲੇ ਚਾਰ ਦਿਨਾਂ ਵਿੱਚ ਹੋਰ ਵਧੇਗਾ ਤਾਪਮਾਨ
ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧੇਗਾ। ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

