DGP Gaurav Yadav: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪਹੁੰਚੇ ਹਨ। ਡੀਜੀਪੀ ਗੌਰਵ ਯਾਦਵ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀਸੀਪੀ ਪਰਮਿੰਦਰ ਭੰਡਾਲ ਵੀ ਮੌਜੂਦ ਸਨ।
ਡੀਜੀਪੀ ਦਾ ਵੱਡਾ ਬਿਆਨ
ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਮਦਦ ਨਾਲ ਦੇਸ਼ ‘ਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਚੱਲ ਰਹੀਆ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ।
Today, I paid obeisance at Shri Darbar Sahib in #Amritsar and prayed for the peace & harmony of the state.
Reviewed security arrangements for the upcoming #Baisakhi celebrations, @PunjabPoliceInd will keep #Punjab safe and secure.#SafePunjab pic.twitter.com/q9LsFsXqrW
— DGP Punjab Police (@DGPPunjabPolice) April 10, 2023



