ਕੌਣ ਹੈ ਪਪਲਪ੍ਰੀਤ ਸਿੰਘ, ਜਾਣੋ ਪੂਰਾ ਪਿਛੋਕੜ

Amritpal Singh friend Papalpreet Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਮੀਡੀਆ ਦੀਆਂ ਸੁਰਖੀਆ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ…

Amritpal Singh friend Papalpreet Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਮੀਡੀਆ ਦੀਆਂ ਸੁਰਖੀਆ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ  ਗ੍ਰਿਫ਼ਤਾਰ ਕੀਤਾ ਹੈ। ਹੁਣ ਪੁਲਿਸ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਅੰਮ੍ਰਿਤਸਰ ਦਾ ਰਹਿਣ ਵਾਲਾ ਪਪਲਪ੍ਰੀਤ ਸਿੰਘ 

ਪਪਲਪ੍ਰੀਤ ਸਿੰਘ ਅੰਮ੍ਰਿਤਸਰ ਦੇ ਪਿੰਡ ਮਾੜੀ ਕਲਾਂ ਦਾ ਰਹਿਣ ਵਾਲਾ ਹੈ। ਪਪਲਪ੍ਰੀਤ  ਨੇ ਕੰਪਿਊਟਰ ਸਾਇੰਸ ਵਿੱਚ ਪੋਸਟ ਗ੍ਰੇਜੂਏਸ਼ਨ ਡਿਪਲੋਮਾ ਕੀਤਾ ਹੈ ਅਤੇ ਇਸ ਤੋਂ ਇਲਾਵਾ ਤਿੰਨ ਸਾਲ ਦਾ ਪੋਲੀਟੈਕਨਿਕ ਡਿਪਲੋਮਾ ਵੀ ਕੀਤਾ ਹੋਇਆ ਹੈ। ਪਪਲਪ੍ਰੀਤ ਸਾਲ 2017 ਵਿੱਚ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਵੀ ਸ਼ਾਮਿਲ ਹੋਏ ਸਨ, ਪਰ ਛੇਤੀ ਹੀ ਪਾਰਟੀ ਤੋਂ ਵੱਖ ਹੋ ਗਏ ਸੀ। 

ਪਪਲਪ੍ਰੀਤ ਦੇ ਯੂਟਿਊਬ ਚੈਨਲ

ਪਪਲਪ੍ਰੀਤ ਨੇ 30 ਮਈ, 2014 ਨੂੰ ਆਪਣੇ ਹੀ ਨਾਮ ’ਤੇ ਇੱਕ ਯੂ-ਟਿਊਬ ਚੈਨਲ ਸ਼ੁਰੂ ਕੀਤਾ ਸੀ। ਇਸ ਉੱਤੇ ਆਖ਼ਰੀ ਵੀਡੀਓ 31 ਜਨਵਰੀ ਨੂੰ ਅਪਲੋਡ ਕੀਤੀ ਗਈ ਸੀ। ਇਸ ਚੈਨਲ ਦੀ ਡਿਸਕ੍ਰਿਪਸ਼ਨ ਵਿੱਚ ਉਨ੍ਹਾਂ ਨੇ ਆਪਣੀ ਪਛਾਣ ਮਹਿਜ਼ ਦੋ ਸ਼ਬਦਾਂ ‘ਸਿੱਖ ਐਕਟੀਵਿਸਟ’ ਯਾਨੀ ਸਿੱਖ ਕਾਰਕੁਨ ਲਿਖਕੇ ਕਰਵਾਈ ਹੈ। ਪਪਲਪ੍ਰੀਤ ਵੱਲੋਂ ਇਸ ਚੈਨਲ ਉੱਤੇ ਪ੍ਰਮੁੱਖ ਤੌਰ ’ਤੇ ਸਿੱਖ ਮਸਲਿਆਂ ਨਾਲ ਸਬੰਧਿਤ ਵੀਡੀਓਜ਼ ਪਾਈਆਂ ਗਈਆਂ ਹਨ। ਇਸੇ ਚੈਨਲ ਉੱਤੇ 1984 ਦੇ ਬਲੂ ਸਟਾਰ ਆਪਰੇਸ਼ਨ ਬਾਰੇ ਵੱਖ-ਵੱਖ ਚਸ਼ਮਦੀਦਾਂ ਨਾਲ ਗੱਲਬਾਤ ਤੋਂ ਇਲਾਵਾ ਕੁਝ ਇਤਿਹਾਸਿਕ ਗੁਰਦੁਆਰਿਆਂ ਦੇ ਵੀਡੀਓਜ਼ ਵੀ ਮੌਜੂਦ ਹਨ।ਪਪਲਪ੍ਰੀਤ ਦੇ ਯੂਟਿਊਬ ਚੈਨਲ ’ਤੇ ਵਧੇਰੇ ਪੋਸਟਾਂ ਸਿੱਖ ਮਸਲਿਆਂ ਨਾਲ ਸਬੰਧਿਤ ਹਨ। 

 

ਇਹ ਵੀ ਪੜ੍ਹੋ:ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ

 

Leave a Reply

Your email address will not be published. Required fields are marked *