Bathinda Firing News: ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ ਵਿੱਚ ਚਾਰ ਦੀ ਮੌਤ ਹੋ ਗਈ ਹੈ। ਘਟਨਾ ਸਵੇਰੇ 4.30 ਵਜੇ ਦੀ ਦੱਸੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਤਲਾਸ਼ੀ ਮੁਹਿੰਮ ਵੀ ਜਾਰੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਹਾਲਾਂਕਿ ਬਠਿੰਡਾ ਦੇ ਐਸਐਸਪੀ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਪੁਲਿਸ ਨੂੰ ਛਾਉਣੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।
ਛਾਉਣੀ ਦੇ ਅੰਦਰ ਲੋਕਾਂ ਦੇ ਦਾਖਲੇ ਅਤੇ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰੀ ਏਜੰਸੀਆਂ ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਛਾਉਣੀ ਪਹੁੰਚ ਰਹੇ ਹਨ।ਬਠਿੰਡਾ ਛਾਉਣੀ ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ ਹੈ। ਇਸ ਮਿਲਟਰੀ ਸਟੇਸ਼ਨ ਦੀ ਸੀਮਾ ਕਰੀਬ 45 ਕਿਲੋਮੀਟਰ ਹੈ। ਇੱਥੋਂ ਦਾ ਅਸਲਾ ਡਿਪੂ ਦੇਸ਼ ਦੇ ਸਭ ਤੋਂ ਵੱਡੇ ਡਿਪੂਆਂ ਵਿੱਚੋਂ ਇੱਕ ਹੈ।
ਅਪਡ਼ੇਟ ਜਾਰੀ …



