ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਲੱਗੇ ਪੋਸਟਰ

Ammritpal Poster News: ਬਟਾਲਾ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉੱਤੇ ਪੋਸਟਰ ਲਗਾਏ ਗਏ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ…

Ammritpal Poster News: ਬਟਾਲਾ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉੱਤੇ ਪੋਸਟਰ ਲਗਾਏ ਗਏ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। 

ਰੇਲਵੇ ਸਟੇਸ਼ਨਾਂ ਉੱਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ

ਇਹ ਪੋਸਟਰ ਸਟੇਸ਼ਨ ਦੇ ਹਰ ਐਂਟਰੀ ਗੇਟ ਅਤੇ ਪਲੇਟਫਾਰਮਾਂ ‘ਤੇ ਲਗਾਏ ਗਏ ਹਨ। ਪੋਸਟਰ ਰਾਹੀਂ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸ ਨੂੰ ਫੜਨ ਵਾਲੇ ਨੂੰ ਢੁਕਵਾਂ ਇਨਾਮ ਦਿੱਤਾ ਜਾਵੇਗਾ। ਇਹ ਪੋਸਟਰ ਜੀਆਰਪੀ ਵੱਲੋਂ ਲਾਏ ਗਏ ਹਨ, ਜਿਨ੍ਹਾਂ ’ਤੇ ਜੀਆਰਪੀ ਅਧਿਕਾਰੀਆਂ ਦੇ ਮੋਬਾਈਲ ਨੰਬਰ ਵੀ ਦਿੱਤੇ ਗਏ ਹਨ।

ਪਪਲਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੋਰ ਚੌਕਸ 

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਹੋਰ ਵੀ ਚੌਕਸ ਹੋ ਗਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਆਧੁਨਿਕ ਤਕਨੀਕ ਦਾ ਸਹਾਰਾ ਲਿਆ ਜਾਂਦਾ ਹੈ।

Leave a Reply

Your email address will not be published. Required fields are marked *