ਅੰਮ੍ਰਿਤਪਾਲ ਸਿੰਘ ਦੀ ਹਨੂੰਮਾਨਗੜ੍ਹ ‘ਚ ਭਾਲ ਲਈ ਸਰਚ ਆਪਰੇਸ਼ਨ ਜਾਰੀ

Amritpal Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਖੇ ਫੜਨ ਲਈ ਕਥਿਤ ਤੌਰ ‘ਤੇ ਪੰਜਾਬ ਪੁਲਿਸ ਤੇ ਰਾਜਸਥਾਨ ਪੁਲਿਸ ਵੱਲੋਂ…

Amritpal Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਖੇ ਫੜਨ ਲਈ ਕਥਿਤ ਤੌਰ ‘ਤੇ ਪੰਜਾਬ ਪੁਲਿਸ ਤੇ ਰਾਜਸਥਾਨ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਦੱਸ ਦੇਈਏ ਕਿ ਅੰਮ੍ਰਿਤਪਾਲ 18 ਮਾਰਚ ਨੂੰ ਜਲੰਧਰ ਜ਼ਿਲੇ ‘ਚ ਪੁਲਿਸ ਚਕਮਾ ਦੇ ਕੇ ਫਰਾਰ ਹੋ ਗਿਆ ਸੀ। 

ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿੱਚ ਲੱਗੇ ਪੋਸਟਰ

ਪੰਜਾਬ ਵਿੱਚ ਵੀਰਵਾਰ ਨੂੰ ਅੰਮ੍ਰਿਤਸਰ ਤੇ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਸਿੰਘ ਦੇ ਭਗੌੜੇ ਹੋਣ ਦੇ ਪੋਸਟਰ ਲਗਾਏ ਹਨ।

ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ 

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਫੈਲਾਈ ਹੋਈ ਅਫ਼ਵਾਹ ਉੱਤੇ ਯਕੀਨ ਨਾ ਕੀਤਾ ਜਾਵੇ।

Leave a Reply

Your email address will not be published. Required fields are marked *