Operation Amritpal: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਖੇ ਫੜਨ ਲਈ ਕਥਿਤ ਤੌਰ ‘ਤੇ ਪੰਜਾਬ ਪੁਲਿਸ ਤੇ ਰਾਜਸਥਾਨ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੇ ਇਨਪੁਟਸ ਤੋਂ ਬਾਅਦ ਗੰਗਾਨਗਰ-ਹਨੂਮਾਨਗੜ੍ਹ ਖੇਤਰ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਇੱਕ ਖਾਸ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਡੀਜੀਪੀ ਉਮੇਸ਼ ਮਿਸ਼ਰਾ ਦਾ ਦਾਅਵਾ ਹੈ ਕਿ ਇਸ ਵੱਡੇ ਸਰਚ ਆਪ੍ਰੇਸ਼ਨ ਨੂੰ ਖ਼ੁਫ਼ੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਸ ਪੂਰਾ ਆਪ੍ਰੇਸ਼ਨ ਵਿੱਚ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਕੁਝਕੁ ਸਫਲਤਾ ਵੀ ਹਾਸਿਲ ਹੋਈ ਹੈ। ਉਨ੍ਹਾਂ ਕਿਹਾ ਪਰ ਆਪ੍ਰੇਸ਼ਨ ਪੂਰਾ ਹੋਣ ਤੋਂ ਪਹਿਲਾਂ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ।
ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿੱਚ ਲੱਗੇ ਪੋਸਟਰ
ਪੰਜਾਬ ਵਿੱਚ ਵੀਰਵਾਰ ਨੂੰ ਅੰਮ੍ਰਿਤਸਰ ਤੇ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਸਿੰਘ ਦੇ ਭਗੌੜੇ ਹੋਣ ਦੇ ਪੋਸਟਰ ਲਗਾਏ ਹਨ।
ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਫੈਲਾਈ ਹੋਈ ਅਫ਼ਵਾਹ ਉੱਤੇ ਯਕੀਨ ਨਾ ਕੀਤਾ ਜਾਵੇ।

