ਸਾਬਕਾ CM ਚਰਨਜੀਤ ਚੰਨੀ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਚੰਨੀ ਸਿਰਫ਼ ਮਗਰਮੱਛ ਦੇ ਹੰਝੂ ਵਹਾ ਰਿਹਾ…

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਚੰਨੀ ਸਿਰਫ਼ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਨਾਂ ਨੇ ਕਿਹਾ ਹੈ ਕਿ ਇਨ੍ਹਾਂ ਹੰਝੂਆਂ ਨਾਲ ਉਨ੍ਹਾਂ ਦਾ ਭ੍ਰਿਸ਼ਟਾਚਾਰ ਧੋਤਾ ਨਹੀਂ ਜਾਵੇਗਾ। ਚੀਮਾ ਨੇ ਕਿਹਾ ਹੈ ਕਿ ਜੇਕਰ ਚੰਨੀ ਅਸਲ ’ਚ ਐੱਸਸੀ ਐੱਸਟੀ ਲੋਕਾਂ ਦੀ ਪਰਵਾਹ ਕਰਦੇ ਹੁੰਦੇ ਤਾਂ ਐੱਸਸੀ ਸਕਾਲਰਸ਼ਿਪ ਦੇ ਪੈਸੇ ਗਬਨ ਕਰਨ ਵਾਲੇ ਲੋਕਾਂ ਖ਼ਿਲਾਫ ਕਾਰਵਾਈ ਕਰਦੇ। 

 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਐੱਸਸੀ, ਐੱਸਟੀ ਤੇ ਬੀਸੀ ਵਰਗ ਨੂੰ ਆਪਣਾ ਵੋਟ ਬੈਂਕ ਸਮਝਿਆ ਹੈ। ਉਨ੍ਹਾਂ ਨੂੰ ਗੁੰਮਰਾਹ ਕਰ ਕੇ 70 ਸਾਲਾਂ ਤੱਕ ਵਰਤਿਆ ਹੈ। ਪੰਜਾਬ ’ਚ ਵੀ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਨੇ ਵੋਟਰਾਂ ਨੂੰ ਲੁਭਾਉਣ ਲਈ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਪਹਿਲਾ ਐੱਸਸੀ ਮੁੱਖ ਮੰਤਰੀ ਬਣਾਇਆ ਸੀ। 

Leave a Reply

Your email address will not be published. Required fields are marked *