ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੰਡਿਆਲਾ ਇਲਾਕੇ ਦੇ ਰਹਿਣ ਵਾਲੇ ਸੂਬਾ ਭਾਜਪਾ ਐਸਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਗੋਲ਼ੀ ਮਾਰਨ ਵਾਲੇ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਹੈ। ਘਟਨਾ ਗੁਆਂਢੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਫਿਲਹਾਲ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ। ਦੂਜੇ ਪਾਸੇ ਹਸਪਤਾਲ ਵਿੱਚ ਭਾਜਪਾ ਆਗੂ ਦੀ ਸਿਹਤ ਵਿੱਚ ਵੀ ਸੁਧਾਰ ਦੱਸਿਆ ਜਾ ਰਿਹਾ ਹੈ।
ਦੂਜੇ ਪਾਸੇ ਪੁਲਿਸ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪ ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ, ਪਰ ਬਾਅਦ ਵਿੱਚ ਛੱਡ ਦਿੱਤਾ ਗਿਆ।
