ਦੇਸ਼ ‘ਚ ਕੋਰੋਨਾ ਦਾ ਧਮਾਕਾ, 60 ਹਜ਼ਾਰ ਤੋਂ ਮਾਮਲੇ ਪਾਰ

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ, ਪਿਛਲੇ 24 ਘੰਟਿਆ ਦੌਰਾਨ,…

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ, ਪਿਛਲੇ 24 ਘੰਟਿਆ ਦੌਰਾਨ, ਭਾਰਤ ਵਿੱਚ ਕੋਵਿਡ-19 ਦੇ ਕੁੱਲ 7,629 ਨਵੇਂ ਮਾਮਲੇ ਦਰਜ ਹੋਏ ਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ ਕੁੱਲ 4, 48, 34, 859 ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 61 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 6, 702 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।

ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ ‘ਚ 98.7 ਫ਼ੀਸਦੀ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਕੁੱਲ ਲੋਕਾਂ ਦੀ ਗਿਣਤੀ ਵੱਧ 4, 42, 42, 474 ਤੱਕ ਪਹੁੰਚ ਚੁੱਕੀ ਹੈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.62 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.04 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,27,271 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 

ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 225 ਨਵੇਂ ਮਾਮਲੇ ਦਰਜ ਹੋਏ। ਇਹਨਾਂ ਵਿੱਚ ਮੁਹਾਲੀ ਤੋਂ 62, ਪਟਿਆਲਾ-33, ਬਠਿੰਡ-20, ਜਲੰਧਰ-19, ਲੁਧਿਆਣਾ-13, ਅੰਮ੍ਰਿਤਸਰ-12, ਹੁਸ਼ਿਆਰਪੁਰ-12, ਗੁਰਦਾਸਪੁਰ-11, ਮੁਕਤਸਰ-10, ਮੋਗਾ-9, ਪਠਾਨਕੋਟ-7, ਬਰਨਾਲਾ-3, ਰੋਪੜ-3, ਤਰਨ ਤਾਰਨ-3, ਫ਼ਰੀਦਕੋਟ-2, ਫਾਜ਼ਿਲਕਾ-2, ਕਪੂਰਥਲਾ-2, ਮਲੇਰਕੋਟਲਾ-1 ਤੇ ਸੰਗਰੂਰ ਤੋਂ 1 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 6.18 ਫੀਸਦੀ ਦਰਜ ਹੋਈ ਹੈ। ਉੱਥੇ ਹੀ, 20 ਮਰੀਜ ਆਕਸੀਜਨ ਸਪੋਰਟ ‘ਤੇ ਹਨ, ਜਿਨ੍ਹਾਂ ਚੋ 12 ਮਰੀਜ਼ ਲੈਵਲ-3 ਦੇ ਹਨ। 

Leave a Reply

Your email address will not be published. Required fields are marked *