Sidhu Moose Wala: ਪੰਜਾਬੀ ਗਾਇਕ ਕਰਨ ਔਜਲਾ ਅਤੇ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵੀਡੀਓ ਵਾਇਰਲ ਹੋਣ ਵਿਵਾਦ ਵੱਧਦਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੀਵਿੰਗ ਇੰਡੀਆ ਨਿਊਜ਼ ਉੱਤੇ ਵੱਡੇ ਬਿਆਨ ਦਿੱਤੇ ਹਨ। ਬਲਕੌਰ ਸਿੰਘ ਸਿੰਘ ਦਾ ਕਹਿਣਾ ਹੈ ਕਿ ਪੰਜਾਬੀ ਕਲਾਕਾਰਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ। ਉਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਇਥੇ ਸਭ ਰਲੇ ਹੋਏ ਹਨ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਗੈਂਗਸਟਰ ਅਤੇ ਪੰਜਾਬੀ ਕਲਾਕਾਰ ਆਪਸ ਵਿੱਚ ਰਲੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਪੁੱਤ ਦੇ ਕਤਲ ਵਿੱਚ ਕਲਾਕਾਰ ਅਤੇ ਗੈਂਗਸਟਰ ਸਾਮਿਲ਼ ਸਨ। ਉਨ੍ਹਾਂ ਨੇ ਕਿਹਾ ਹੈ ਕਿ ਮੌਤ ਨੂੰ ਇਕ ਸਾਲ ਪੂਰਾ ਹੋਣ ਦੇ ਬਾਵਜੂਦ ਵੀ ਇਨਸਾਫ਼ ਨਹੀਂ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਦੇ ਸ਼ੋਅ ਵਿਚ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਦੇਖਿਆ ਗਿਆ ਹੈ ਜਿਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ।



