Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ 5 ਜਵਾਨ ਸ਼ਹੀਦ ਹੋ ਗਏ। ਜਦਕਿ ਇੱਕ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੈ। ਫੌਜ ਨੇ ਆਪਣੇ ਬਿਆਨ ‘ਚ ਕਿਹਾ ਕਿ ਅੱਤਵਾਦੀਆਂ ਨੇ ਭਿੰਬਰ ਗਲੀ ਇਲਾਕੇ ਨੇੜੇ ਦੁਪਹਿਰ ਕਰੀਬ 3 ਵਜੇ ਟਰੱਕ ‘ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਇਸ ਹਮਲੇ ‘ਚ ਜ਼ਖਮੀ ਹੋਏ ਜਵਾਨ ਨੂੰ ਰਾਜੌਰੀ ਦੇ ਫੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ਹੀਦ ਹੋਏ ਜਵਾਨਾਂ ਵਿਚੋਂ 4 ਜਵਾਨ ਪੰਜਾਬ ਦੇ ਹਨ।
ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
— Bhagwant Mann (@BhagwantMann) April 21, 2023
ਰਾਸ਼ਟਰੀ ਰਾਈਫਲਜ਼ ਯੂਨਿਟ ਇਨ੍ਹਾਂ ਪੰਜ ਜਵਾਨਾਂ ਵਿੱਚੋ 4 ਜਵਾਨ ਪੰਜਾਬ ਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀ ਜਵਾਨਾਂ ਦੀ ਮੌਤ ਉਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ ਮੁੱਖ ਮੰਤਰੀ ਨੇ ਟਵਿਟ ਵਿੱਚ ਲਿਖਿਆ ਹੈ ”ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
General Manoj Pande #COAS and All Ranks of #IndianArmy salute the supreme sacrifice of 05 #IndianArmy Bravehearts, Hav Mandeep Singh, L/Nk Debashish Baswal, L/Nk Kulwant Singh, Sep Harkrishan Singh & Sep Sewak Singh who laid down their lives in the line of duty at #Poonch Sector. https://t.co/7YSI1sEiEb
— ADG PI – INDIAN ARMY (@adgpi) April 21, 2023



