ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਘਰ ਵਿਜੀਲੈਂਸ ਦੀ ਰੇਡ

ਫਿਰੋਜ਼ਪੁਰ : ਕਾਂਗਰਸ ਤੋਂ ਭਾਜਪਾ ਵਿੱਚ ਜਾਣ ਵਾਲੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਫਿਰੋਜ਼ਪੁਰ ਛਾਉਣੀ ਅਤੇ ਪਿੰਡ ਗਹਿਰੀ ਵਿਖੇ ਨਵੀਂ ਬਣੀ ਕੋਠੀ ਉੱਤੇ ਸ਼ੁੱਕਰਵਾਰ…

ਫਿਰੋਜ਼ਪੁਰ : ਕਾਂਗਰਸ ਤੋਂ ਭਾਜਪਾ ਵਿੱਚ ਜਾਣ ਵਾਲੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਫਿਰੋਜ਼ਪੁਰ ਛਾਉਣੀ ਅਤੇ ਪਿੰਡ ਗਹਿਰੀ ਵਿਖੇ ਨਵੀਂ ਬਣੀ ਕੋਠੀ ਉੱਤੇ ਸ਼ੁੱਕਰਵਾਰ ਨੂੰ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਡੀਐਸਪੀ ਕੇਵਲ ਕ੍ਰਿਸ਼ਨ ਦੀ ਅਗਵਾਈ ‘ ਚ ਵਿਜੀਲੈਂਸ ਵਿਭਾਗ ਦੀ ਤਕਨੀਕੀ ਟੀਮ ਪਹਿਲੋਂ ਫਿਰੋਜ਼ਪੁਰ ਮੋਗਾ ਰੋਡ ‘ਤੇ ਸਥਿਤ ਕ੍ਰਿਸ਼ਨਾ ਐਨਕਲੇਵ ਵਿਖੇ ਪਹੁੰਚੀ ਅਤੇ ਬਾਅਦ ਵਿੱਚ ਹਲਕਾ ਗੁਰੂਹਰਸਹਾਏ ਦੇ ਪਿੰਡ ਗਹਿਰੀ ਵਿਚ ਨਵੀਂ ਬਣੀ ਕੋਠੀ ਦੀ ਤਕਨੀਕੀ ਪੈਮਾਏਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਫਿਰੋਜ਼ਪੁਰ ਦੇ ਵਿਜੀਲੈਂਸ ਅਧਿਕਾਰੀ ਅਤੇ ਪੀ ਡਬਲਿਊ ਦੀ ਮਹਿਕਮੇ ਦੇ ਅਧਿਕਾਰੀ ਵੀ ਮੌਜੂਦ ਹਨ।

ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ ‘ਚ ਮਾਰਚ 2023 ‘ਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਤਲਬ ਕੀਤਾ ਗਿਆ ਸੀ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸਾਬਕਾ ਵਿਧਾਇਕਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ।

Leave a Reply

Your email address will not be published. Required fields are marked *