Parkash Singh Badal: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ। 8 ਦਸੰਬਰ 1927 ਨੂੰ ਜਨਮੇ ਉਨ੍ਹਾਂ ਨੇ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਦੁਪਹਿਰ ਇੱਕ ਵਜੇ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਅੰਤਿਮ ਯਾਤਰਾ ਦਾ ਕਾਫਿਲਾ ਨਿਕਲਿਆ ਉਸ ਰਸਤੇ ਲੋਕਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ।
ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਹੋਇਆ ਸੀ ਦੇਹਾਂਤ
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ।



