ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਉਨ੍ਹਾਂ…

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਬਾਗ ਵਿੱਚ ਹੀ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਣਗੇ। 

ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੋ ਲੰਬੇ ਸਮੇਂ ਤੋਂ ਬਿਮਾਰ ਸਨ, ਉਨ੍ਹਾਂ ਦਾ 95 ਸਾਲ ਦੀ ਉਮਰ ‘ਚ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਾਰਟੀ ਦਫ਼ਤਰ ਲਿਆਂਦਾ ਗਿਆ। ਜਿੱਥੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਚੌਟਾਲਾ, ਰਜਿੰਦਰ ਕੌਰ ਭੱਠਲ ਸਮੇਤ ਕਈ ਦਿੱਗਜ ਆਗੂ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ।ਦੇਸ਼ ਭਰ ਦੀਆਂ ਸਖਸ਼ੀਅਤਾਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।

ਉਥੇ ਹੀ ਸੀਐਮ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ  ਰਾਜਨੀਤੀ ਖੇਤਰ ‘ਚ “ਸਾਡੇ ਵਿਚਾਰਕ ਮੱਤਭੇਦ ਬਹੁਤ ਹੋ ਸਕਦੇ ਨੇ, ਵਿਚਾਰਕ ਤੌਰ ‘ਤੇ ਸਾਡੀ ਸੋਚ ਹੋਰ ਹੋ ਸਕਦੀ ਹੈ, ਪਰ ਕਿਸੇ ਇਨਸਾਨ ਦਾ ਦੁਨੀਆਂ ਤੋਂ ਚਲੇ ਜਾਣਾ ਦੁਖਦਾਇਕ ਹੁੰਦਾ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ”।

Leave a Reply

Your email address will not be published. Required fields are marked *