ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਹੋਇਆ ਅੰਤ: ਗਿਆਨੀ ਹਰਪ੍ਰੀਤ ਸਿੰਘ

Parkash singh badal Death: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਦੁੱਖ ਦਾ…

Parkash singh badal Death: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਅੰਤ ਹੋ ਗਿਆ ਹੈ। ਇਨ੍ਹਾਂ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ ਹੈ। ਅਜਿਹੇ ਸਿਆਸਤਦਾਨਾਂ ਦੀ ਪੂਰੇ ਭਾਰਤ ਅੰਦਰ ਕਮੀ ਰੜਕੇਗੀ ਜੋ ਜ਼ਮੀਨ ਨਾਲ ਜੁੜੇ ਹੋਣ ਲੋਕ ਮੁੱਦਿਆਂ ਦੀ ਗੱਲ ਕਰਦੇ ਹੋਣ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਦਾਰ ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ।

ਭਾਰਤ ਦੀਆਂ ਵੱਡੀਆਂ ਸਖ਼ਸ਼ੀਅਤ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਿਮ ਦਰਸ਼ਨ ਕੀਤੇ। ਉਨ੍ਹਾਂ ਨੇ ਭਰੇ ਮਨ ਨਾਲ ਸ਼ਰਧਾਂਜਲੀ ਦਿੱਤੀ।

Leave a Reply

Your email address will not be published. Required fields are marked *