weather Update Today: ਇਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੀਤੀ ਸ਼ਾਮ ਮੌਸਮ ਨੇ ਅਚਾਨਕ ਕਰਵਟ ਲੈ ਲਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ ‘ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲਣਗੀਆਂ।
ਇਨ੍ਹਾਂ ਸੂਬਿਆਂ ’ਚ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਨੇ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਵਿਦਰਭ, ਮਰਾਠਵਾੜਾ, ਤੇਲੰਗਾਨਾ, ਕਰਨਾਟਕ , ਤਾਮਿਲਨਾਡੂ, ਕੇਰਲ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਸੂਬੇ ’ਚ ਯੈਲੋ ਅਲਰਟ ਜਾਰੀ
ਪੂਰਬੀ ਅਤੇ ਪੱਛਮੀ ਯੂਪੀ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਗਿਆ ਹੈ। ਜਿਸ ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।



