ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 25 ਅਪ੍ਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਮੈਂ ਅਥਾਹ ਉਦਾਸੀ ਨਾਲ ਭਰ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਮੈਂ ਇੱਕ ਪਿਤਾ ਸਮਾਨ ਸ਼ਖਸੀਅਤ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦਹਾਕਿਆਂ ਤੱਕ ਮੇਰਾ ਮਾਰਗਦਰਸ਼ਨ ਕੀਤਾ। ਇੱਕ ਤੋਂ ਵੱਧ ਢੰਗਾਂ ਨਾਲ, ਉਨ੍ਹਾਂ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਨੂੰ ਆਕਾਰ ਦਿੱਤਾ, ਜਿਸ ਨੂੰ ਬੇਮਿਸਾਲ ਆਖਿਆ ਜਾ ਸਕਦਾ ਹੈ।
ਬਾਦਲ ਸਾਹਿਬ ਇੱਕ ਵੱਡੇ ਨੇਤਾ ਸਨ, ਇਸ ਗੱਲ ਨੂੰ ਆਮ ਤੌਰ ‘ਤੇ ਮੰਨਿਆ ਜਾਂਦਾ ਹੈ। ਪਰ, ਸਭ ਤੋਂ ਵੱਡੀ ਗੱਲ, ਉਹ ਇੱਕ ਵੱਡੇ ਦਿਲ ਵਾਲੇ ਇਨਸਾਨ ਸਨ। ਵੱਡਾ ਨੇਤਾ ਬਣਨਾ ਸੌਖਾ ਹੈ ਪਰ ਵੱਡੇ ਦਿਲ ਵਾਲੇ ਹੋਣ ਲਈ ਹੋਰ ਵੀ ਬਹੁਤ ਕੁਝ ਕਰਨਾ ਪੈਂਦਾ ਹੈ। ਪੰਜਾਬ ਭਰ ਦੇ ਲੋਕ ਕਹਿੰਦੇ ਹਨ – ਬਾਦਲ ਸਾਹਿਬ ਦੀ ਗੱਲ ਤਾਂ ਵੱਖਰੀ ਸੀ! (‘ਬਾਦਲ ਸਾਹਿਬ ਕੀ ਬਾਤ ਅਲਗ ਥੀ’)
ਪ੍ਰਧਾਨ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੱਡੇ ਨੇਤਾ ਦਾ ਚੱਲੇ ਜਾਣਾ ਬਹੁਤ ਵੱਡਾ ਘਾਟਾ ਹੁੰਦਾ ਹੈ।



