CM ਮਾਨ ਦਾ ਵੱਡਾ ਐਲਾਨ, 8ਵੀਂ ਕਲਾਸ ‘ਚੋਂ ਅਵੱਲ ਰਹਿਣ ਵਾਲੀਆ ਵਿਦਿਆਰਥਣਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8ਵੀਂ ਕਲਾਸ ਵਿੱਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ…

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8ਵੀਂ ਕਲਾਸ ਵਿੱਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ …

 

ਸੀਐਂੱਮ ਮਾਨ ਦਾ ਕਹਿਣਾ ਹੈ ਕਿ 8ਵੀਂ ਕਲਾਸ ਦੀਆਂ ਵਿਦਿਆਰਥਣਾਂ ਦੇ ਨਾਲ-ਨਾਲ ਇੰਨ੍ਹਾਂ ਦੇੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਨ ਤਾਂ ਕਿ ਭਵਿੱਖ ਉਜਵਲ ਹੋ ਸਕੇ।

Leave a Reply

Your email address will not be published. Required fields are marked *