Punjabi singer Babbu Maan: ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। ਫੇਸਬੁੱਕ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਹ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਬੱਬੂ ਮਾਨ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਇਕ ਸਟੋਰੀ ‘ਚ ਪਾਈ ਹੈ, ਤਾਂ ਜੋ ਫੈਨਜ਼ ਨੂੰ ਵੀ ਇਸ ਬਾਰੇ ਜਾਣਕਾਰੀ ਮਿਲ ਸਕੇ।
ਮਿਲੀ ਜਾਣਕਾਰੀ ਮੁਤਾਬਿਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਅਚਾਨਕ ਲਾਕ ਹੋ ਗਿਆ ਅਤੇ ਉਸ ਨੇ ਫੇਸਬੁੱਕ ‘ਤੇ ਆਉਣਾ ਵੀ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਬੱਬੂ ਮਾਨ ਦੀ ਸੋਸ਼ਲ ਮੀਡੀਆ ਟੀਮ ਨੇ ਫੇਸਬੁੱਕ ਨਾਲ ਸੰਪਰਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
