ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਸ਼ਾਮਿਲ

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਬੁੱਧਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਅੱਜ…

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਬੁੱਧਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਅੱਜ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਅਟਵਾਲ ਜੇਪੀ ਨੱਡਾ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ ਹੋਇਆ ਸੀ।

ਭਾਜਪਾ ਨੇ ਹਾਲ ਹੀ ਵਿੱਚ ਅਕਾਲੀ ਦਲ ਛੱਡ ਕੇ ਆਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ। ਚਰਨਜੀਤ ਸਿੰਘ ਅਟਵਾਲ 2004 ਤੋਂ 2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਰਹੇ। ਉਹ ਕਿਸੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਨ। 

Leave a Reply

Your email address will not be published. Required fields are marked *