ਚੰਡੀਗੜ੍ਹ: ਲੁਧਿਆਣਾ ਤੋਂ ਬਾਅਦ ਨੰਗਲ ਦੇ ਵਿਚ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।
ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।
— Harjot Singh Bains (@harjotbains) May 11, 2023
ਹਸਪਤਾਲ ਭਰਤੀ ਕਰਵਾਏ ਅਧਿਆਪਕ ਤੇ ਵਿਦਿਆਰਥੀ
ਮਿਲੀ ਜਾਣਕਾਰੀ ਮੁਤਾਬਿਕ ਪ੍ਰਭਾਵਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਸ਼ਾਸਨ ਵੀ ਮੌਕੇ ’ਤੇ ਪਹੁੰਚ ਚੁੱਕਿਆ ਹੈ। ਸਕੂਲ ’ਚ ਛੁੱਟੀ ਕਰ ਦਿੱਤੀ ਗਈ ਹੈ। ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
