Jalandhar by-election results: ‘ਆਪ’ ਵੱਲੋਂ ਜਸ਼ਨਾਂ ਦੀਆਂ ਤਿਆਰੀਆਂ ਸ਼ੁਰੂ

Lok Sabha constituency Jalandhar by-election results : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਵਾਰ ਅੰਦਾਜ਼ਿਆ ਦੇ ਉਲਟ ਰੁਝਾਨ ਆ ਰਹੇ…

Lok Sabha constituency Jalandhar by-election results : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਵਾਰ ਅੰਦਾਜ਼ਿਆ ਦੇ ਉਲਟ ਰੁਝਾਨ ਆ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 37000 ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਿਹਾ ਹੈ। ਉਥੇ ਹੀ ਕਾਂਗਰਸ ਦੂਜੇ ਨੰਬਰ ਉੱਤੇ ਹੈ। ਤੀਜੇ ਨੰਬਰ ਉੱਤੇ ਬੀਜੇਪੀ ਅਤੇ ਚੌਥੇ ਉੱਤੇ ਸ਼੍ਰੋਮਣੀ ਅਕਾਲੀ ਦਲ ਹੈ। ਆਮ ਆਦਮੀ ਪਾਰਟੀ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਤੇ ਆਗੂ ਤੇ ਵਰਕਰ ਜਸ਼ਨਾਂ ਦੀਆਂ ਤਿਆਰੀਆਂ ਵਿਚ ਜੁਟ ਗਏ ਹਨ। ਵੱਡੀ ਗਿਣਤੀ ਆਗੂ ਜਲੰਧਰ ਵੱਲ ਰਵਾਨਾ ਹੋਏ ਹਨ। ਜਸ਼ਨਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਿਕ ਵਿੱਤ ਮੰਤਰੀ ਹਰਪਾਲ ਚੀਮਾ ਚੰਡੀਗੜ੍ਹ ਤੋਂ ਜਲੰਧਰ ਲਈ ਰਵਾਨਾ ਹੋ ਗਏ ਹਨ। ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਿੱਤ ਵੱਲ ਵੱਧ ਰਿਹਾ ਹੈ।

 

Leave a Reply

Your email address will not be published. Required fields are marked *