ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ‘ਚ NIA ਵੱਡਾ ਐਕਸ਼ਨ

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਨਆਈਏ ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ ਉੱਤੇ ਐੱਨਆਈਏ…

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਨਆਈਏ ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ ਉੱਤੇ ਐੱਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਾਹੀ ਹੈ। ਗੈਂਗਸਟਰਾਂ ਦੀ ਖਾਲਿਸਤਾਨੀ ਨੈੱਟਵਰਕ ਨਾਲ ਸਾਂਝ ਅਤੇ ਆਪਸੀ ਸਬੰਧਾਂ ਦੀ ਘੋਖ ਕਰਨ ਲਈ ਪੰਜਾਬ ਪਹੁੰਚੀਆਂ ਐਨ ਆਈ ਏ ਟੀਮਾਂ ਵਿੱਚੋਂ ਕੁੱਝ ਟੀਮਾਂ ਨੇ ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਮੁਦਕੀ ਸਥਿੱਤ ਨਾਮੀ ਗੈਂਗਸਟਰ ਗੁਰਪ੍ਰੀਤ ਸੇਖੋਂ ਅਤੇ ਹੋਰ ਕਈ ਥਾਈਂ ਛਾਪੇਮਾਰੀ ਕੀਤੀ।

ਅਵਤਾਰ ਸਿੰਘ ਤਾਰੀ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਦੇ ਘਰ ਛਾਪੇਮਾਰੀ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਨਆਈਏ ਦੀਆਂ ਟੀਮਾਂ ਵੱਲੋਂ ਫਿਰੋਜ਼ਪੁਰ ਛਾਉਣੀ ਨੇੜਲੇ ਪਿੰਡ ਸਤੀਏ ਵਾਲਾ, ਮੁੱਦਕੀ ਅਤੇ ਤਲਵੰਡੀ ਭਾਈ ਦੇ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਤਲਾਸ਼ੀ ਲਈ ਗਈ। ਐਨਆਈਏ ਦੀਆਂ ਟੀਮਾਂ ਵੱਲੋਂ ਬੁੱਧਵਾਰ ਸਵੇਰੇ ਫਿਰੋਜ਼ਪੁਰ ਦੇ ਅੱਤਵਾਦੀ ਰਹਿ ਚੁੱਕੇ ਅਵਤਾਰ ਸਿੰਘ ਤਾਰੀ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਦੇ ਘਰ ਛਾਪੇਮਾਰੀ ਕੀਤੀ ਗਈ । ਛਾਪੇਮਾਰੀ ਦੌਰਾਨ ਕਿਸੇ ਨੂੰ ਵੀ ਘਰ ਦੇ ਅੰਦਰ ਬਾਹਰ ਨਹੀਂ ਜਾਣ ਦਿੱਤਾ ਗਿਆ। 

ਫਤਹਿਗੜ੍ਹ ਸਾਹਿਬ ਵਿਖੇ ਗੁਰਵਿੰਦਰ ਸਿੰਘ ਦੇ ਘਰ ਛਾਪੇਮਾਰੀ 

ਐਨ.ਆਈ ਏ ਨੇ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਸਿੱਧਵਾਂ ਵਿੱਚ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ।ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਖਿਲਾਫ ਲੁੱਟ-ਖੋਹ ਅਤੇ ਡਕੈਤੀ ਦੇ ਕੇਸ ਦਰਜ ਹਨ।ਗੁਰਵਿੰਦਰ ਸਿੰਘ ਇਸ ਸਮੇਂ ਰੋਪੜ ਜੇਲ੍ਹ ਵਿੱਚ ਬੰਦ ਹੈ।

ਮੋਗਾ ਜ਼ਿਲ੍ਹੇ ਵਿੱਚ ਕਈ ਥਾਵਾਂ ਉੱਤੇ ਛਾਪੇਮਾਰੀ 

ਜਾਣਕਾਰੀ ਅਨੁਸਾਰ ਮੋਗਾ ਜ਼ਿਲੇ ਵਿਚ ਧੂਰਕੋਟ , ਬੱਧਨੀ, ਨਿਧਾ ਵਾਲਾ ਤਲਵੰਡੀ ਭੰਗੇਰੀਆਂ ਅਤੇ ਮੋਗਾ ਦੇ ਰਾਜਿੰਦਰਾ ਸਟੇਟ ਵਿੱਚ ਚੱਲ ਰਹੀ ਹੈ। ਇਸ ਦੌਰਾਨ ਕਿਸੇ ਨੂੰ ਵੀ ਘਰਾਂ ਦੇ ਅੰਦਰ ਜਾਂ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਮੋਗਾ ਦੇ ਰਜਿੰਦਰਾ ਸਟੇਟ ਵਿਖੇ ਕਾਰੋਬਾਰੀ ਦੇ ਲੜਕੇ ਨੂੰ ਪੁੱਛ ਲਈ ਸਿੱਧਵਾਂ ਬੇਟ ਵਿਖੇ ਉਨ੍ਹਾਂ ਦੇ ਸ਼ੋਅਰੂਮ ਵਿਖੇ ਲੈ ਕੇ ਗਏ ਹਨ। ਉਥੇ ਉਨ੍ਹਾਂ ਦੇ ਦਸਤਾਵੇਜ਼ ਚੈੱਕ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *