Weather Update: ਪੰਜਾਬ ਵਿੱਚ ਬੁੱਧਵਾਰ ਦੇਰ ਰਾਤ ਪੰਜਾਬ ਦੇ ਕਈ ਜ਼ਿਲਿਆਂ ‘ਚ ਤੂਫਾਨ ਨੇ ਦਸਤਕ ਦਿੱਤੀ। ਤੂਫਾਨ ਆਉਂਦੇ ਹੀ ਬਿਜਲੀ ਗੁੱਲ ਹੋ ਗਈ। ਤੂਫਾਨ ਦੇ ਆਉਣ ਤੋਂ ਕੁਝ ਦੇਰ ਬਾਅਦ ਹੀ ਬੱਦਲਾਂ ਨੇ ਵੀ ਦਸਤਕ ਦਿੱਤੀ ਅਤੇ ਫਿਰ ਬਾਰਿਸ਼ ਸ਼ੁਰੂ ਹੋ ਗਈ। ਬਠਿੰਡਾ, ਲੁਧਿਆਣਾ, ਪਟਿਆਲਾ, ਮੋਗਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਰਾਤ ਇੱਕ ਵਜੇ ਤੱਕ ਹਨੇਰੀ ਜਾਰੀ ਰਹੀ। ਜਿਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਪਰ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ ਆਮ ਨਾਲੋਂ 140 ਫੀਸਦ ਵੱਧ ਮੀਂਹ ਪਵੇਗਾ। ਦੱਸ ਦੇਈਏ ਕਿ ਮਈ ਦੇ ਪਹਿਲੇ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ ‘ਚ ਭਾਰੀ ਮੀਂਹ ਪਿਆ। ਪੰਜਾਬ ਦੇ ਪਠਾਨਕੋਟ ਵਿੱਚ ਪਿਛਲੇ 24 ਘੰਟਿਆਂ ਵਿੱਚ 10.2 ਐਮਐਮ, ਗੁਰਦਾਸਪੁਰ ਵਿੱਚ 9.6 ਐਮਐਮ ਅਤੇ ਅੰਮ੍ਰਿਤਸਰ ਵਿੱਚ 6.8 ਐਮਐਮ ਮੀਂਹ ਦਰਜ ਕੀਤਾ ਗਿਆ ਹੈ।ਇਸ ਤੋਂ ਇਲਾਵਾ ਜਲੰਧਰ ਵਿੱਚ 2 ਐਮਐਮ ਅਤੇ ਲੁਧਿਆਣਾ ਵਿੱਚ 1.8 ਐਮਐਮ ਮੀਂਹ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਸੀ। ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬੁੱਧਵਾਰ ਦੀ ਰਾਤ ਨੂੰ ਮੀਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।



