ਸਿੱਧੂ ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ, ਸੋਮਵਾਰ ਨੂੰ ਆਵੇਗਾ ਫੈਸਲਾ

ਚੰਡੀਗੜ੍ਹ : ਕਾਂਗਰਸ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਜ਼ੈੱਡ+ ਸੁਰੱਖਿਆ ਨੂੰ ਘਟਾ ਕੇ Y ਸ਼੍ਰੇਣੀ ‘ਚ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵੀਰਵਾਰ…

ਚੰਡੀਗੜ੍ਹ : ਕਾਂਗਰਸ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਜ਼ੈੱਡ+ ਸੁਰੱਖਿਆ ਨੂੰ ਘਟਾ ਕੇ Y ਸ਼੍ਰੇਣੀ ‘ਚ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਹੋਈ। ਅੱਜ ਦੀ ਇਸ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੁਰੱਖਿਆ ਨੂੰ ਲੈ ਕੇ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ। ਹੁਣ ਹਾਈ ਕੋਰਟ ਇਸ ਰਿਪੋਰਟ ‘ਤੇ ਵਿਚਾਰ ਕਰੇਗੀ।

ਹਾਈ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਅਸੀਂ ਸੋਮਵਾਰ ਨੂੰ ਇਸ ਮਾਮਲੇ ‘ਚ ਆਪਣਾ ਹੁਕਮ ਸੁਣਾਵਾਂਗੇ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਲੰਬੇ ਸਮੇਂ ਤੋਂ ਸੁਣਵਾਈ ਚੱਲ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੁਰੱਖਿਆ ਸਮੀਖਿਆ ਰਿਪੋਰਟ ਵਿੱਚ ਦੇਰੀ ਕਰਨ ਲਈ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। 

Leave a Reply

Your email address will not be published. Required fields are marked *