CBI ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ਼ ਬੰਗਸ਼ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੇ ਮਾਮਲੇ ਵਿੱਚ ਸੀਬੀਆਈ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਜਗਦੀਸ਼…

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ਼ ਬੰਗਸ਼ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੇ ਮਾਮਲੇ ਵਿੱਚ ਸੀਬੀਆਈ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਰਾਉਸ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ। ਪਿਛਲੇ ਮਹੀਨੇ ਟਾਈਟਲਰ ਪੁਲ ਬੰਗਸ਼ ਗੁਰਦੁਆਰਾ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਇਆ ਸੀ ਅਤੇ ਆਪਣੀ ਆਵਾਜ਼ ਦੇ ਨਮੂਨੇ ਦਿੱਤੇ ਸਨ।

ਟਾਈਟਲਰ ‘ਤੇ 1984 ਦੇ ਪੁਲ ਬੰਗਸ਼ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੇ ਮਾਮਲੇ ਵਿਚ ਭੀੜ ਦੀ ਅਗਵਾਈ ਕਰਨ ਦਾ ਦੋਸ਼ ਹੈ, ਜਿਸ ਵਿਚ ਤਿੰਨ ਸਿੱਖ ਮਾਰੇ ਗਏ ਸਨ।ਕਾਂਗਰਸੀ ਆਗੂ ਟਾਈਟਲਰ ਨੂੰ ਪਹਿਲਾਂ ਸੀਬੀਆਈ ਨੇ ਇਸ ਕੇਸ ਵਿੱਚ ਕਲੀਨ ਚਿੱਟ ਦੇ ਦਿੱਤੀ ਸੀ, ਪਰ 4 ਦਸੰਬਰ 2015 ਦੇ ਹੁਕਮਾਂ ਤੋਂ ਬਾਅਦ ਸਿੱਖ ਦੰਗਿਆਂ ਦੀ ਜਾਂਚ ਮੁੜ ਸ਼ੁਰੂ ਕਰ ਦਿੱਤੀ ਗਈ ਸੀ। ਟਾਈਟਲਰ ਵਿਰੁੱਧ ਕੇਸ ਉਨ੍ਹਾਂ ਤਿੰਨ ਮਾਮਲਿਆਂ ਵਿੱਚੋਂ ਇੱਕ ਸੀ, ਜੋ ਜਸਟਿਸ ਜੀਟੀ ਨਾਨਾਵਤੀ ਕਮਿਸ਼ਨ ਨੇ 2005 ਵਿੱਚ ਸੀਬੀਆਈ ਰਾਹੀਂ ਮੁੜ ਖੋਲ੍ਹਣ ਦਾ ਹੁਕਮ ਦਿੱਤਾ ਸੀ। ਨਾਨਾਵਤੀ ਕਮਿਸ਼ਨ ਨੇ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਸਟਰਮਾਈਂਡਾਂ ਵਿੱਚੋਂ ਇੱਕ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। 

Leave a Reply

Your email address will not be published. Required fields are marked *