ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਚੀਫ ਸਕੱਤਰ, ਅੱਜ ਸੰਭਾਲਿਆ ਅਹੁਦਾ

New Chief Secretary of Punjab: 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ…

New Chief Secretary of Punjab: 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ।

ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ, ਸਿੱਖਿਆ ਤੇ ਸੂਬੇ ਦੇ ਸਰਵਪੱਖੀ ਵਿਕਾਸ ਉਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਲਗਨ, ਮਿਹਨਤ, ਦਿਆਨਤਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਦੇ ਹੋਏ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨ ’ਤੇ ਜ਼ੋਰ ਦੇਣਗੇ। ਮੁੱਖ ਸਕੱਤਰ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਉਤੇ ਲੋਕਾਂ ਦੇ ਸੁਝਾਵਾਂ ਨੂੰ ਨਾਲ ਲੈ ਕੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਬਿਹਤਰ ਨਾਗਰਿਕ ਸੇਵਾਵਾਂ ਨੂੰ ਲਾਗੂ ਕਰਨ ਉਤੇ ਧਿਆਨ ਦੇਣਗੇ ਤਾਂ ਜੋ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਪੂਰਾ ਲਾਭ ਮਿਲ ਸਕੇ। 

Leave a Reply

Your email address will not be published. Required fields are marked *