ਪੰਜਾਬ ਦੇ ਪਿੰਡਾਂ ਵਿਚ ਚਲਾਈ ਜਾ ਰਹੀ ਹੈ ਕੋਰੋਨਾ ਨੂੰ ਹਰਾਉਣ ਦੀ ਮੁਹਿੰਮ

ਹੁਸ਼ਿਆਰਪੁਰ (ਬਿਊਰੋ)- ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਾਈਟ ਕਰਫਿਊ ਅਤੇ ਵੀਕਐਂਡ ਲਾਕਡਾਊਨ ਵੀ…

ਹੁਸ਼ਿਆਰਪੁਰ (ਬਿਊਰੋ)- ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਾਈਟ ਕਰਫਿਊ ਅਤੇ ਵੀਕਐਂਡ ਲਾਕਡਾਊਨ ਵੀ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਸਪਤਾਲਾਂ ਵਿਚ ਡਾਕਟਰਾਂ ਵਲੋਂ ਪੂਰੀ ਤਨਦੇਹੀ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਸ ਕਾਰਣ ਹੋਰ ਸੂਬਿਆਂ ਤੋਂ ਵੀ ਮਰੀਜ਼ ਪੰਜਾਬ ਆ ਕੇ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਅਤੇ ਡਾਕਟਰਾਂ ਨੂੰ ਉਨ੍ਹਾਂ ਦੀ ਜ਼ਰੂਰਤ ਮੁਤਾਬਕ ਕਿਸੇ ਵੀ ਚੀਜ਼ ਦੀ ਘਾਟ ਨਾ ਆਵੇ। ਇਸ ਦੇ ਨਾਲ-ਨਾਲ ਵੈਕਸੀਨੇਸ਼ਨ ਪ੍ਰੋਗਰਾਮ ਵੀ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਹਰ ਸੂਬੇ ਵਿਚ ਵੈਕਸੀਨੇਸ਼ਨ ਲੱਗਣੀ ਸ਼ੁਰੂ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ 18 ਪਲੱਸ ਵੈਕਸੀਨ ਸੈਂਟਰ ਪਹੁੰਚ ਰਹੇ ਹਨ ਅਤੇ ਆਪਣੀ ਵੈਕਸੀਨ ਲਗਵਾ ਰਹੇ ਹਨ।

ਇਸ ਦੇ ਨਾਲ ਹੀ ਪੰਜਾਬ ਵਿਚ ਮਿਸ਼ਨ ਫਤਿਹ ਤਹਿਤ ਪੰਜਾਬ ਦੇ ਪਿੰਡਾਂ ਵਿਚ ਵੀ ਕੋਰੋਨਾ ਨੂੰ ਹਰਾਉਣ ਲਈ ਸਿਹਤ ਮੁਲਾਜ਼ਮਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪਿੰਡਾਂ ਦੇ ਲੋਕ ਵੀ ਸਰਕਾਰ ਦਾ ਪੂਰਾ ਸਹਿਯੋਗ ਕਰ ਰਹੇ ਹਨ। ਕੋਰੋਨਾ ਮੁਕਤ ਪਿੰਡ ਅਭਿਆਨ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਵੈਕਸੀਨ ਸੈਂਟਰਾਂ ‘ਤੇ ਲੋਕ ਵੈਕਸੀਨ ਲਗਵਾਉਣ ਲਈ ਪਹੁੰਚ ਰਹੇ ਹਨ।

ਇਸ ਦੌਰਾਨ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਦੇ ਪਿੰਡ ਸਾਰੰਗਵਾਲ ਦੀ ਸਰਪੰਚ ਸੁਰਜੀਤ ਕੌਰ ਨਾਲ ਵੀ ਗੱਲਬਾਤ ਕੀਤੀ ਅਤੇ ਪਿੰਡ ਵਿਚ ਵੱਡੇ ਪੱਧਰ ‘ਤੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਦੀ ਗੱਲ ਆਖੀ। ਸਰਪੰਚ ਸੁਰਜੀਤ ਨੇ ਕਿਹਾ ਕਿ ਇਸ ਵੇਲੇ ਪਿੰਡ ਵਿਚ 65 ਫ਼ੀਸਦ ਲੋਕਾਂ ਨੂੰ ਵੈਕਸੀਨ ਲੱਗ ਚੁਕੀ ਹੈ। ਉਥੇ ਹੀ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਿੰਡ ਵਿਚ ਕੋਰੋਨਾ ਨੂੰ ਕਿਸ ਪੱਧਰ ‘ਤੇ ਰੋਕਣਾ ਹੈ ਉਸ ਬਾਬਤ ਗੱਲਬਾਤ ਕੀਤੀ ਹੈ ਅਤੇ ਜਿਹੜਾ ਪਿੰਡ ਕੋਰੋਨਾ ‘ਤੇ ਫਤਿਹ ਪਾਏਗਾ ਉਸ ਪਿੰਡ ਨੂੰ 10 ਲੱਖ ਰੁਪਏ ਗ੍ਰਾਂਟ ਵਜੋਂ ਦਿੱਤੇ ਜਾਣਗੇ।

Leave a Reply

Your email address will not be published. Required fields are marked *