ਪੰਜਾਬੀ ਗਾਇਕ ਮਲਕੀਅਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੈਕ

ਚੰਡੀਗੜ੍ਹ (ਇੰਟ,)- ਪੰਜਾਬੀ ਦੇ ਨਾਮਵਰ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ…

ਚੰਡੀਗੜ੍ਹ (ਇੰਟ,)- ਪੰਜਾਬੀ ਦੇ ਨਾਮਵਰ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ ਵੀਡੀਓ ਵਿਚ ਕੀਤੀ ਹੈ, ਜੋ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਮਲਕੀਤ ਸਿੰਘ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸੇਜ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

Leave a Reply

Your email address will not be published. Required fields are marked *