ਨਵੀਂ ਦਿੱਲੀ: ਦੇਸ਼ ਵਿਚ (petrol price) ਪੈਟਰੋਲ ਤੇ ਡੀਜ਼ਲ (Diesel Price) ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੀ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਅੱਜ ਪੈਟਰੋਲ ਦੀ ਗੱਲ ਕਰੀਏ ਤੇ27 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਵਿੱਚ 29 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ’ਚ ਅੱਜ ਪੈਟਰੋਲ 95.03 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 85.95 ਰੁਪਏ ਪ੍ਰਤੀ ਲਿਟਰ ਤੱਕ ਪੁੱਜ ਗਿਆ ਹੈ। ਕੱਲ੍ਹ (petrol price) ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਕੁਝ ਕਮੀ ਦਰਜ ਕੀਤੀ ਗਈ ਸੀ।
ਵੇਖੋ ਪੈਟਰੋਲ ਡੀਜ਼ਲ ਦੀ ਕੀਮਤ
ਮੁੰਬਈ ਵਿੱਚ ਅੱਜ ਪੈਟਰੋਲ 101.25 ਰੁਪਏ ਅਤੇ ਡੀਜ਼ਲ 93.10 ਰੁਪਏ, ਕੋਲਕਾਤਾ ਵਿੱਚ ਪੈਟਰੋਲ 95.02 ਰੁਪਏ ਤੇ ਡੀਜ਼ਲ 88.80 ਰੁਪਏ, ਚੇਨਈ ਵਿੱਚ ਪੈਟਰੋਲ 96.47 ਰੁਪਏ ਤੇ ਡੀਜ਼ਲ 90.66 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਰਿਪੋਰਟ ਅਨੁਸਾਰ ਦੇਸ਼ ਦੇ 135 ਜ਼ਿਲ੍ਹਿਆਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਵੱਧ ਪਹੁੰਚ ਗਈ ਹੈ। ਇਸ ਸਾਲ ਪੈਟਰੋਲ ਦੀਆਂ ਕੀਮਤਾਂ ਵਿੱਚ 13 ਫੀਸਦ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਘੱਲੂਘਾਰਾ ਦਿਵਸ ਮੌਕੇ, ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆਂ ਸ੍ਰੀ ਹਰਿਮੰਦਰ ਸਾਹਿਬ
ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ, 5 ਜੂਨ ਨੂੰ ਇਕ ਦਿਨ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿਚ ਕੋਈ ਤਬਦੀਲੀ ਨਹੀਂ ਕੀਤੀ ਸੀ। ਦਿੱਲੀ ਦੀ ਮਾਰਕੀਟ ਵਿਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 85.66 ਰੁਪਏ ਪ੍ਰਤੀ ਲੀਟਰ ਰਿਹਾ। 04 ਜੂਨ ਨੂੰ ਪੈਟਰੋਲ 27 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 28 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਇਸ ਦੇ ਨਾਲ ਹੀ ਵੀਰਵਾਰ ਅਤੇ ਬੁੱਧਵਾਰ ਨੂੰ ਵੀ ਤੇਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।





