ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਪਤਨੀ ਸ਼ਾਲਿਨੀ ਦੇ ਹੱਕ ‘ਚ ਸੁਣਾਇਆ ਇਹ ਫੈਸਲਾ

ਮੁੰਬਈ : ਪੰਜਾਬੀ ਗਾਇਕ ਤੇ ਰੈਪਰ ਹਨੀ ਸਿੰਘ ਦੀ ਜ਼ਿੰਦਗੀ ‘ਚ ਇੰਨੀਂ ਦਿਨੀਂ ਤੂਫਾਨ ਆਇਆ ਹੋਇਆ ਹੈ। ਇਕ ਤਾਜਾ ਰਿਪੋਰਟ ਮੁਤਾਬਕ, ਹੁਣ ਦਿੱਲੀ ਦੀ ਅਦਾਲਤ…

ਮੁੰਬਈ : ਪੰਜਾਬੀ ਗਾਇਕ ਤੇ ਰੈਪਰ ਹਨੀ ਸਿੰਘ ਦੀ ਜ਼ਿੰਦਗੀ ‘ਚ ਇੰਨੀਂ ਦਿਨੀਂ ਤੂਫਾਨ ਆਇਆ ਹੋਇਆ ਹੈ। ਇਕ ਤਾਜਾ ਰਿਪੋਰਟ ਮੁਤਾਬਕ, ਹੁਣ ਦਿੱਲੀ ਦੀ ਅਦਾਲਤ ਨੇ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜ ਨੂੰ ਸਹੁਰੇ ਘਰ ‘ਚੋਂ ਸਾਮਾਨ ਇਕੱਠਾ ਕਰਨ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਹਨੀ ਸਿੰਘ ਦੇ ਪਰਿਵਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਗਲ਼ਤ ਬਿਆਨਬਾਜ਼ੀ ਨਾ ਕਰੇ।

ਪੜੋ ਹੋਰ ਖਬਰਾਂ: PM ਮੋਦੀ ਇਸ ਮਹੀਨੇ ਕਰ ਸਕਦੇ ਨੇ ਅਮਰੀਕਾ ਦਾ ਦੌਰਾ, ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ

ਸਹੁਰਿਆਂ ਦੇ ਘਰ ‘ਚੋਂ ਆਪਣਾ ਸਾਮਾਨ ਸਮੇਟੇਗੀ ਸ਼ਾਲਿਨੀ
ਮੈਟਰੋਪੋਲੀਟਨ ਮੈਜਿਸਟਰੇਟ ਤਾਨੀਆ ਸਿੰਘ ਨੇ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਦੋਵਾਂ ਨਾਲ ਸਲਾਹ ਕੀਤੀ, ਜਿਸ ਤੋਂ ਬਾਅਦ ਉਸ ਨੇ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜ ਨੂੰ ਦੋ ਸੁਰੱਖਿਆ ਗਾਰਡਾਂ ਦੀ ਮੌਜੂਦਗੀ ‘ਚ ਆਪਣੇ ਸਹੁਰੇ ਘਰ ਤੋਂ ਆਪਣਾ ਸਾਮਾਨ ਇਕੱਠਾ ਕਰਨ ਦੀ ਇਜਾਜ਼ਤ ਦਿੱਤੀ। ਜੱਜ ਨੇ ਹਨੀ ਸਿੰਘ ਅਤੇ ਸ਼ਾਲਿਨੀ ਨੂੰ ਨਿਰਦੇਸ਼ ਦਿੱਤਾ ਕਿ ਉਹ “ਉਸ ਦਿਨ ਕਿਸੇ ਵੀ ਤਰ੍ਹਾਂ ਦੀ ਗਲ਼ਤ ਗੱਲਬਾਤ ਜਾਂ ਬਿਆਨਬਾਜ਼ੀ ਨਾ ਕਰਨ।”

ਪੜੋ ਹੋਰ ਖਬਰਾਂ: ਹਰਿਆਣਾ ਸਰਕਾਰ ਵਲੋਂ ਮਨੀਸ਼ ਨੂੰ 6 ਕਰੋੜ ਅਤੇ ਸਿੰਘਰਾਜ ਨੂੰ 4 ਕਰੋੜ ਰੁਪਏ ਇਨਾਮ ਦੇਣ ਦਾ ਐਲਾਨ

ਹੋਵੇਗੀ ਪ੍ਰਕਿਰਿਆ ਦੀ ਰਿਕਾਰਡਿੰਗ
ਅਦਾਲਤ ਨੇ ਵਕੀਲਾਂ ਨੂੰ ਸਾਰੀ ਪ੍ਰਕਿਰਿਆ ਦੌਰਾਨ ਉਥੇ ਮੌਜੂਦ ਰਹਿਣ ਅਤੇ ਇਕੱਠੀ ਕੀਤੀਆਂ ਵਸਤੂਆਂ ਦੀ ਸੂਚੀ ਬਣਾਉਣ ਅਤੇ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ, ”ਵਿਆਹ ‘ਚ ਆਮ ਉਤਰਾਅ-ਚੜ੍ਹਾਅ ਹੁੰਦੇ ਹਨ, ਪਰ ਦੋਵਾਂ ਨੂੰ ਆਪਣੀਆਂ ਭਾਵਨਾਵਾਂ ਨੂੰ ਕਾਬੂ ‘ਚ ਰੱਖਣਾ ਚਾਹੀਦਾ ਹੈ।” ਇਸ ਮਾਮਲੇ ‘ਤੇ ਅਗਲੀ ਸੁਣਵਾਈ 28 ਸਤੰਬਰ ਨੂੰ ਹੋਵੇਗੀ।

ਪੜੋ ਹੋਰ ਖਬਰਾਂ: ਭਾਰਤ-ਪਾਕਿ ਸਰਹੱਦ ਨੇੜੇ ਦਿਖਿਆ ਡਰੋਨ, BSF ਤੇ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ

ਕੀ ਹੈ ਪੂਰਾ ਮਾਮਲਾ?
ਦੱਸਣਯੋਗ ਹੈ ਕਿ ਸ਼ਾਲਿਨੀ ਤਲਵਾੜ ਨੇ ਆਪਣੇ ਪਤੀ ਹਨੀ ਸਿੰਘ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ ਅਤੇ ਹਰਜਾਨੇ ਵਜੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ। ਹਰਦੀਸ਼ ਸਿੰਘ ਉਰਫ ਯੋ ਯੋ ਹਨੀ ਸਿੰਘ ਅਤੇ ਸ਼ਾਲਿਨੀ ਤਲਵਾੜ 23 ਜਨਵਰੀ 2011 ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਸ਼ਾਲਿਨੀ ਤਲਵਾੜ ਨੇ ਆਪਣੀ ਪਟੀਸ਼ਨ ‘ਚ ਦੋਸ਼ ਲਾਇਆ ਹੈ ਕਿ ਹਨੀ ਸਿੰਘ ਨੇ ਪਿਛਲੇ 10 ਸਾਲਾਂ ‘ਚ ਉਸ ਦਾ ਸਰੀਰਕ ਤਸ਼ੱਦਦ ਕੀਤਾ ਸੀ।

Leave a Reply

Your email address will not be published. Required fields are marked *