ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਨੂੰ ਗੁਜਰਾਤ ਹਾਈਕੋਰਟ ਤੋਂ ਵੱਡਾ ਝਟਕਾ

Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਹੁਲ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।  ਰਾਹੁਲ ਗਾਂਧੀ…

Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਹੁਲ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।  ਰਾਹੁਲ ਗਾਂਧੀ ਨੂੰ ਫਿਲਹਾਲ ਮੋਦੀ ਸਰਨੇਮ ਵਿਵਾਦ ‘ਚ ਰਾਹਤ ਨਹੀਂ ਮਿਲੀ ਹੈ। ਅਜਿਹੇ ‘ਚ ਹੁਣ ਰਾਹੁਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕਣ ਲੱਗੀ ਹੈ। ਮਈ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਰਾਹੁਲ ਗਾਂਧੀ ਨੇ ਮੋਦੀ ਸਰਨੇਮ ਨਾਲ ਜੁੜਿਆ ਇੱਕ ਵਿਵਾਦਤ ਬਿਆਨ ਦਿੱਤਾ ਸੀ। ਲਲਿਤ ਮੋਦੀ, ਨੀਰਵ ਮੋਦੀ ਦਾ ਜ਼ਿਕਰ ਕਰਦੇ ਹੋਏ ਰਾਹੁਲ ਨੇ ਪੁੱਛਿਆ ਸੀ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ? ਇਸ ਬਿਆਨ ਤੋਂ ਬਾਅਦ ਰਾਹੁਲ ਖਿਲਾਫ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਨੇ ਇਹ ਬਿਆਨ ਦਿੱਤਾ ਸੀ ਤਾਂ ਉਨ੍ਹਾਂ ਦਾ ਕਿਸੇ ਵੀ ਭਾਈਚਾਰੇ ਦੀ ਸਾਖ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਰਾਹੁਲ ਗਾਂਧੀ ਹੁਣ ਇਸ ਮਾਮਲੇ ਨੂੰ ਵੱਡੀ ਬੈਂਚ ਕੋਲ ਲੈ ਜਾ ਸਕਦੇ ਹਨ ਅਤੇ ਜੇਕਰ ਇੱਥੇ ਵੀ ਰਾਹਤ ਨਾ ਮਿਲੀ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ।

Leave a Reply

Your email address will not be published. Required fields are marked *