ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (29 ਅਗਸਤ 2021)

ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ…

ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਸਾਧ = ਗੁਰੂ। ਜੋ ਜੋ = ਜੇਹੜਾ ਜੇਹੜਾ ਮਨੁੱਖ। ਤਿਸ ਕੀ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੀ’ ਦੇ ਕਾਰਨ ਉੱਡ ਗਿਆ ਹੈ}। ਗਤਿ = ਉੱਚੀ ਆਤਮਕ ਅਵਸਥਾ। ਰਸਨ = ਜੀਭ ਨਾਲ। ਬਖਾਨੀ = ਉਚਾਰਦਾ ਹੈ ॥੧॥ ਕਲੀ = ਝਗੜੇ-ਕਲੇਸ਼। ਕਾਲ = ਜੀਵਨ-ਸਮਾ। ਕਲੀ ਕਾਲ = ਕਲੇਸ਼ਾਂ-ਭਰਿਆ ਜੀਵਨ-ਸਮਾ। ਪਰਵੇਸਾ = ਦਖ਼ਲ ॥੧॥ ਧੂਰਿ = ਪੈਰਾਂ ਦੀ ਖ਼ਾਕ। ਮੁਖਿ = ਮੂੰਹ ਉਤੇ। ਮਸਤਕਿ = ਮੱਥੇ ਉਤੇ। ਉਧਰੇ = ਬਚ ਗਏ ॥੨॥੩੧॥੩੭॥
ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ ॥੧॥ ਰਹਾਉ॥ (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ॥੧॥ ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ, ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ ॥੨॥੩੧॥੩੭॥
Soohee, Fifth Mehl: The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. ||1||Pause|| The pains and sufferings of the Dark Age of Kali Yuga are eradicated, when the One Name abides within the mind. ||1|| I apply the dust of the feet of the Holy to my face and forehead. Nanak has been saved, in the Sanctuary of the Guru, the Lord. ||2||31||37||

Leave a Reply

Your email address will not be published. Required fields are marked *