The Kapil Sharma Show ਫੇਮ ਸੁਮੋਨਾ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ- ਟੀਵੀ ਦੇ ਮਸ਼ਹੂਰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਕਾਮੇਡੀਅਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ…

ਨਵੀਂ ਦਿੱਲੀ- ਟੀਵੀ ਦੇ ਮਸ਼ਹੂਰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਕਾਮੇਡੀਅਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ। ਨਾਲ ਹੀ ਆਪਣੀ ਹੈਲਥ ਅਪਡੇਟ ਵੀ ਸ਼ੇਅਰ ਕੀਤੀ। ਸੁਮੋਨਾ ਨੇ ਦੱਸਿਆ ਕਿ ਭਾਵੇਂ ਉਸ ਵਿਚ ਹਲਕੇ ਲੱਛਣ ਪਾਏ ਗਏ ਹਨ ਪਰ ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਉਸ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ।

Also Read: ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ SGPC ਵਲੋਂ 7 ਮੈਂਬਰੀ ਕਮੇਟੀ ਗਠਿਤ

ਸੁਮੋਨਾ ਦੁਆਰਾ ਲਿਖਿਆ ਗਿਆ ਪੋਸਟ
ਸੁਮੋਨਾ ਨੇ ਲਿਖਿਆ, “ਮੈਂ ਕੋਰੋਨਾ ਪਾਜ਼ੇਟਿਵ ਨਿਕਲੀ ਹਾਂ ਅਤੇ ਮੇਰੇ ਵਿਚ ਹਲਕੇ ਲੱਛਣ ਮਿਲੇ ਹਨ। ਮੈਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਹਨ, ਉਹ ਸਾਰੇ ਆਪਣਾ ਟੈਸਟ ਜ਼ਰੂਰ ਕਰਵਾਉਣ। ਤੁਹਾਡਾ ਧੰਨਵਾਦ।” ਸੁਮੋਨਾ ਚੱਕਰਵਰਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਮਿਲੀਅਨ (10 ਲੱਖ) ਫੈਨ ਫਾਲੋਇੰਗ ਹੈ। ਉਨ੍ਹਾਂ ਨੂੰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਅਤੇ ‘ਬੜੇ ਅੱਛੇ ਲਗਤੇ ਹੈ’ ਤੋਂ ਪ੍ਰਸਿੱਧੀ ਮਿਲੀ। ਉਸਨੇ ਕਾਮੇਡੀ ਕਰਕੇ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਈ। ਵੈਸੇ, ਸੁਮੋਨਾ ਸੋਸ਼ਲ ਮੀਡੀਆ ‘ਤੇ ਜ਼ਿਆਦਾ ਐਕਟਿਵ ਨਹੀਂ ਹੈ।

Also Read: ਪੰਜਾਬ ਸਰਕਾਰ ਵਲੋਂ 1 IPS ਸਣੇ 11 ਪੁਲਿਸ ਅਧਿਕਾਰੀਆਂ ਦੀ ਬਦਲੀ

ਸੁਮੋਨਾ ਤੋਂ ਪਹਿਲਾਂ ਕਈ ਸੈਲੇਬਸ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਇਨ੍ਹਾਂ ਵਿਚ ਏਕਤਾ ਕਪੂਰ, ਪ੍ਰੇਮ ਚੋਪੜਾ ਤੇ ਉਨ੍ਹਾਂ ਦੀ ਪਤਨੀ, ਅਰਜੁਨ ਕਪੂਰ ਤੇ ਉਨ੍ਹਾਂ ਦੀ ਭੈਣ ਅੰਸ਼ੁਲਾ ਕਪੂਰ, ਰਿਆ ਕਪੂਰ ਤੇ ਉਨ੍ਹਾਂ ਦੇ ਪਤੀ ਕਰਨ ਬੁਲਾਨੀ ਦਾ ਨਾਂ ਸ਼ਾਮਲ ਹੈ।

Leave a Reply

Your email address will not be published. Required fields are marked *