ਲੁਧਿਆਣਾ : ਜੂਨ ਦੇ ਮਹੀਨੇ ਦੇ ਅਖੀਰ ਤੋਂ ਲੈ ਕੇ ਜੁਲਾਈ ਦੇ ਪਹਿਲੇ ਹਫਤੇ ਵਿੱਚ ਉੱਤਰੀ ਭਾਰਤ ਵਿੱਚ ਮੀਂਹ ਲਗਾਤਾਰ ਪੈ ਰਿਹਾ ਹੈ। ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਵੀ ਮੀਂਹ ਪਿਆ ਅਤੇ ਸ਼ਨੀਵਾਰ ਨੂੰ ਵੀ ਮੀਂਹ ਪੈ ਰਿਹਾ ਹੈ।
ਪੰਜਾਬ ਦੇ ਇੰਨ੍ਹਿਆਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ
ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਦੱਸ ਦੇਈਏ ਕਿ ਰੂਪਨਗਰ, ਗੁਰਦਾਸਪੁਰ ਤੇ ਲੁਧਿਆਣਾ ’ਚ ਭਾਰੀ ਮੀਂਹ ਪਿਆ ਜਦਕਿ ਹੋਰਨਾਂ ਜ਼ਿਲ੍ਹਿਆਂ ’ਚ ਬੂੰਦਾਂਬਾਦੀ ਹੀ ਰਹੀ। ਸ਼ਨਿਚਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ’ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਨੂੰ ਲੈ ਕੇ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ੁੱਕਰਵਾਰ ਨੂੰ ਰੂਪਨਗਰ ’ਚ 21 ਮਿਲੀਮੀਟਰ, ਗੁਰਦਾਸਪੁਰ ਤੇ ਨਵਾਂਸ਼ਹਿਰ ’ਚ 4.2 ਮਿਲੀਮੀਟਰ, ਲੁਧਿਆਣਾ ’ਚ 0.5 ਮਿਲੀਲੀਟਰ ਤੇ ਚੰਡੀਗੜ੍ਹ ’ਚ 1.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਾਪਮਾਨ ਚ ਗਿਰਾਵਟ
ਪੰਜਾਬ ਵਿੱਚ ਮੀਂਹ ਪੈਣ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ।



