ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (18 ਅਕਤੂਬਰ 2021)

ਸੋਰਠਿ ਮਹਲਾ ੫ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ।।  ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ।।੧।।  ਸਾਚਾ ਸਾਹਿਬੁ ਸਦ ਮਿਹਰਵਾਣ।। ਬੰਧੁ ਪਾਇਆ…

ਸੋਰਠਿ ਮਹਲਾ ੫
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ।।  ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ।।੧।।  ਸਾਚਾ ਸਾਹਿਬੁ ਸਦ ਮਿਹਰਵਾਣ।। ਬੰਧੁ ਪਾਇਆ ਮੇਰੇ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ।। ਰਹਾਉ।।

ਵਿਆਖਿਆ:- ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਨਾ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।।੧।। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।। ਰਹਾਉ।।

Leave a Reply

Your email address will not be published. Required fields are marked *