ਅਦਾਕਾਰ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ, ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

ਲੁਧਿਆਣਾ-ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੀਪ…

ਲੁਧਿਆਣਾ-ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੀਪ ਸਿੱਧੂ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪੰਜਾਬੀ ਅਦਾਕਾਰ ਰਣਜੀਤ ਬਾਵਾ ਸਮੇਤ ਕਈ ਅਦਾਕਾਰਾਂ ਨੇ ਦੁੱਖ ਪ੍ਰਗਟਾਇਆ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਲਾਲ ਕਿਲ੍ਹੇ ‘ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਪੁਲਸ ਦੀ ਸ਼ੁਰੂਆਤੀ ਜਾਂਚ ‘ਚ ਪਤਾ ਚੱਲਿਆ ਹੈ ਕਿ ਸਕਾਰਪੀਓ ਚਲਾਉਂਦੇ ਸਮੇਂ ਅਚਾਨਕ ਦੀਪ ਸਿੱਧੂ ਨੂੰ ਉਥੇ ਟਰਾਲਾ ਖੜ੍ਹਾ ਦਿਖਿਆ। ਉਨ੍ਹਾਂ ਨੇ ਗੱਡੀ ਘੁੰਮਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਟਰਾਲੇ ਨਾਲ ਟੱਕਰ ਨਾ ਹੋਵੇ ਪਰ ਉਨ੍ਹਾਂ ਦੀ ਗੱਡੀ ਡਿਵਾਈਡਰ ਸਾਈਡ ਤੋਂ ਟਰਾਲੇ ਦੇ ਪਿੱਛੇ ਜਾ ਵੱਜੀ। ਦੱਸ ਦੇਈਏ ਕਿ ਦੀਪ ਸਿੱਧੂ ਖੁਦ ਗੱਡੀ ਚਲਾ ਰਹੇ ਸਨ, ਇਸ ਲਈ ਉਨ੍ਹਾਂ ਦੀ ਹਾਦਸੇ ਦੇ ਸਮੇਂ ਹੀ ਮੌਤ ਹੋ ਗਈ।

Leave a Reply

Your email address will not be published. Required fields are marked *