ਮਸ਼ਹੂਰ ਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦਾ ਦਿਹਾਂਤ, ਮੁੰਬਈ ਦੇ ਹਸਪਤਾਲ ‘ਚ ਲਏ ਆਖਰੀ ਸਾਹ

ਮੁੰਬਈ- ਅਜੇ ਮਨੋਰੰਜਨ ਜਗਤ ਵਿਚ ਲਤਾ ਮੰਗੇਸ਼ਕਰ ਦੇ ਦਿਹਾਂਤ ਤੋਂ ਲੋਕ ਉਭਰ ਵੀ ਨਹੀਂ ਸਕੇ ਸਨ ਕਿ ਬੱਪੀ ਲਹਿਰੀ ਦੇ ਦੇਹਾਂਤ ਨੇ ਸਾਰਿਆਂ ਨੂੰ ਹੈਰਾਨ…

ਮੁੰਬਈ- ਅਜੇ ਮਨੋਰੰਜਨ ਜਗਤ ਵਿਚ ਲਤਾ ਮੰਗੇਸ਼ਕਰ ਦੇ ਦਿਹਾਂਤ ਤੋਂ ਲੋਕ ਉਭਰ ਵੀ ਨਹੀਂ ਸਕੇ ਸਨ ਕਿ ਬੱਪੀ ਲਹਿਰੀ ਦੇ ਦੇਹਾਂਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦਾ ਦੇਹਾਂਤ ਹੋ ਗਿਆ ਹੈ। 69 ਸਾਲਾ ਬੱਪੀ ਲਹਿਰੀ ਨੇ ਮੁੰਬਈ ਦੇ ਇਕ ਹਸਪਤਾਲ ਵਿਚ ਆਪਣੇ ਆਖਰੀ ਸਾਹ ਲਏ।

Also Read: ਅਦਾਕਾਰ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ, ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

ਮੰਗਲਵਾਰ ਰਾਤ ਬੱਪੀ ਲਹਿਰੀ ਦੀ ਸਿਹਤ ਅਚਾਨਕ ਕਾਫੀ ਵਿਗੜ ਗਈ। ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਾ ਹੋ ਸਕੇ। ਬੱਪੀ ਲਹਿਰੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਨੂੰ ਪਿਛਲੇ ਸਾਲ ਤੋਂ ਹੀ ਹਸਪਤਾਲ ਦੇ ਚੱਕਰ ਲਾਉਣੇ ਪੈ ਰਹੇ ਸਨ। ਬੀਤੇ ਸਾਲ ਸਿੰਗਰ ਵਿਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਨਜ਼ਰ ਆਏ ਸਨ, ਉਦੋਂ ਵੀ ਉਨ੍ਹਾਂ ਨੂੰ ਹਸਪਤਾਲ ਦਾਖਲ ਕੀਤਾ ਗਿਆ ਸੀ। ਉਹ ਬ੍ਰੀਚ ਕੈਂਡੀ ਹਸਪਤਾਲ ਵਿਚ ਡਾਕਟਰਾਂ ਦੀ ਨਿਗਰਾਨੀ ਵਿਚ ਸਨ। 

Leave a Reply

Your email address will not be published. Required fields are marked *