ਪਾਕਿਸਤਾਨ ਦੇ ਸ਼ਿਵ ਮੰਦਰ ‘ਚ ਹੋਈ ਭੰਨਤੋੜ, ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ

ਇਸਲਾਮਾਬਾਦ : ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਢਾਹੁਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਪਾਕਿਸਤਾਨ ਦੇ ਸਿੰਧ ਸੂਬੇ ਦੇ ਕੋਟਰੀ ‘ਚ ਇਕ ਹਿੰਦੂ ਮੰਦਰ ‘ਚ…

ਇਸਲਾਮਾਬਾਦ : ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਢਾਹੁਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਪਾਕਿਸਤਾਨ ਦੇ ਸਿੰਧ ਸੂਬੇ ਦੇ ਕੋਟਰੀ ‘ਚ ਇਕ ਹਿੰਦੂ ਮੰਦਰ ‘ਚ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸ਼ਿਵ ਮੰਦਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਭੰਨਤੋੜ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਦੌਰਾਨ ਮੰਦਰ ‘ਚ ਸ਼ਿਵ ਦੀ ਮੂਰਤੀ ਤੋੜੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਸਥਾਨਕ ਹਿੰਦੂਆਂ ਵਿੱਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ।

Also Read : ਦੇਸ਼ ‘ਚ ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ

ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਮੂਰਤੀ ਤੋੜਨ ਤੋਂ ਬਾਅਦ ਲੋਕ ਲੱਖਾਂ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਕੋਟਰੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਖ਼ਬਰ ਲਿਖੇ ਜਾਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਸੀ। ਇਕ ਅਖਬਾਰ ਨੇ ਦੱਸਿਆ ਕਿ ਘੱਟ ਗਿਣਤੀ ਮੰਤਰੀ ਨੇ ਇਲਾਕੇ ਦੇ ਐੱਸਐੱਸਪੀ ਤੋਂ ਰਿਪੋਰਟ ਮੰਗੀ ਹੈ।ਪਾਕਿ ਮੀਡੀਆ ਮੁਤਾਬਕ ਇਹ ਘਟਨਾ ਵੀਰਵਾਰ ਰਾਤ ਹੈਦਰਾਬਾਦ ਦੇ ਜਮਸ਼ੋਰੋ ਦੇ ਕੋਟਰੀ ਦੇ ਦਰਿਆ ਬੰਦ ਇਲਾਕੇ ‘ਚ ਵਾਪਰੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਇਲਾਕੇ ਦੇ ਪ੍ਰਾਚੀਨ ਸ਼ਿਵ ਮੰਦਰ ਵਿੱਚੋਂ ਗਹਿਣੇ, ਸੋਨੇ ਦੀਆਂ ਮੂਰਤੀਆਂ, ਪ੍ਰਸਾਦ, ਯੂਪੀਐਸ ਬੈਟਰੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ।

Also Read : ਪੰਜਾਬ ਸਰਕਾਰ ਵੱਲੋਂ 57 ਹੋਰ DSP ਦੇ ਕੀਤੇ ਗਏ ਤਬਾਦਲੇ, ਦੇਖੋ ਪੂਰੀ List

ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਦੇਵੀ ਦੀ ਮੂਰਤੀ ਦੀ ਭੰਨਤੋੜ ਕੀਤੀ ਹੈ। ਇਸ ਦੇ ਨਾਲ ਹੀ ਚੋਰੀ ਹੋਏ ਗਹਿਣਿਆਂ ਅਤੇ ਹੋਰ ਸਮਾਨ ਦੀ ਕੀਮਤ 20 ਤੋਂ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਪਾਕਿ ਮੀਡੀਆ ਮੁਤਾਬਕ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਗਿਆਨ ਚੰਦ ਇਸਰਾਨੀ ਨੇ ਸੂਚਨਾ ਮਿਲਣ ਤੋਂ ਬਾਅਦ ਐੱਸਐੱਸਪੀ ਜਮਸ਼ੋਰੋ ਤੋਂ 48 ਘੰਟਿਆਂ ਦੇ ਅੰਦਰ ਘਟਨਾ ਦੀ ਰਿਪੋਰਟ ਮੰਗੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।ਫਿਲਹਾਲ ਕੋਟਰੀ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਇਸ ਦੇ ਨਾਲ ਹੀ ਮੰਦਰਾਂ ਦੀ ਸੁਰੱਖਿਆ ਵੀ ਸਖਤ ਕਰ ਦਿੱਤੀ ਗਈ ਹੈ। ਦੂਜੇ ਪਾਸੇ ਹਿੰਦੂ ਭਾਈਚਾਰੇ ਦਾ ਕਹਿਣਾ ਹੈ ਕਿ ਲੱਗਦਾ ਹੈ ਕਿ ਸ਼ਰਾਰਤੀ ਅਨਸਰ 4 ਨਵੰਬਰ ਨੂੰ ਦੀਵਾਲੀ ਤੋਂ ਪਹਿਲਾਂ ਹਿੰਦੂ-ਮੁਸਲਿਮ ਦੰਗੇ ਕਰਵਾਉਣ ਦੀ ਸਾਜ਼ਿਸ਼ ਰਚ ਰਹੇ ਹਨ।

Leave a Reply

Your email address will not be published. Required fields are marked *