ਕੋਲੰਬੋ- ਸ਼੍ਰੀਲੰਕਾ ਵਿੱਚ ਭਾਰੀ ਮੀਂਹ ਮਗਰੋਂ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਲਗਭਗ ਇੱਕ ਹਫ਼ਤੇ ਤੋਂ ਭਾਰੀ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
Also Read: ਬਿਜਲੀ ਵਿਭਾਗ ’ਚ ਨੌਕਰੀ ਦਾ ਮੌਕਾ, ਇਸ ਵੈੱਬਸਾਈਟ ‘ਤੇ ਕਰੋ ਅਪਲਾਈ
ਆਫ਼ਤ ਪ੍ਰਬੰਧਨ ਕੇਂਦਰ ਨੇ ਕਿਹਾ ਕਿ 5 ਹਜ਼ਾਰ ਤੋਂ ਵੱਧ ਲੋਕ ਵਿਸਥਾਪਿਤ ਹੋਏ ਹਨ ਅਤੇ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਜਾਂ ਸਰਕਾਰੀ ਰਾਹਤ ਕੇਂਦਰਾਂ ਵਿੱਚ ਸ਼ਰਨ ਲਈ ਹੈ। ਕੇਂਦਰ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਦੀ ਮੌਤ ਡੁੱਬਣ ਅਤੇ ਬਿਜਲੀ ਡਿੱਗਣ ਕਾਰਨ ਹੋਈ ਹੈ। ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉੱਤਰ-ਪੂਰਬੀ ਮਾਨਸੂਨ ਆਮ ਤੌਰ ‘ਤੇ ਅਕਤੂਬਰ ਅਤੇ ਨਵੰਬਰ ਵਿੱਚ ਸ਼੍ਰੀਲੰਕਾ ਵਿੱਚ ਸਰਗਰਮ ਹੁੰਦਾ ਹੈ। ਇਸ ਸਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ।
Also Read: AG ਮਸਲੇ ‘ਤੇ ਕਾਂਗਰਸ ‘ਚ ਘਮਾਸਾਣ, ਜਾਖੜ ਨੇ ਚੰਨੀ ਨੂੰ ਦੱਸਿਆ ‘compromised CM’



