ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਨ ਮਗਰੋਂ ਭਾਰਤੀ ਸਿੰਘ ਨੇ ਮੰਗੀ ਮੁਆਫ਼ੀ, ਕਿਹਾ…

ਚੰਡੀਗੜ੍ਹ– ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ…

ਚੰਡੀਗੜ੍ਹ– ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ’ਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ। ਇਸ ਵੀਡੀਓ ਨਾਲ ਲੋਕ ਬੇਹੱਦ ਗੁੱਸੇ ’ਚ ਹਨ ਤੇ ਭਾਰਤੀ ਸਿੰਘ ਨੂੰ ਬੁਰਾ-ਭਲਾ ਬੋਲ ਰਹੇ ਹਨ।

Also Read: Oops Moment ਦਾ ਸ਼ਿਕਾਰ ਹੋਈ ਪੂਨਮ ਪਾਂਡੇ, ਡਾਂਸ ਕਰਦਿਆਂ ਖਿਸਕਿਆ ਕ੍ਰੌਪ ਟੌਪ

 
 
 
 
 
View this post on Instagram
 
 
 
 
 
 
 
 
 
 
 

A post shared by Bharti Singh (@bharti.laughterqueen)

 

ਭਾਰਤੀ ਦੀ ਇਸ ਟਿੱਪਣੀ ’ਤੇ ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਆਪਣੇ ਲਾਈਵ ਸ਼ੋਅ ਦੌਰਾਨ ਨਿੰਦਿਆ ਕੀਤੀ ਸੀ। ਇਸ ਦੇ ਨਾਲ ਹੀ ਬੱਬੂ ਮਾਨ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਟੀਮ ਤੋਂ ਇਸ ’ਤੇ ਜਵਾਬ ਵੀ ਮੰਗਿਆ ਸੀ ਪਰ ਹੁਣ ਭਾਰਤੀ ਸਿੰਘ ਨੇ ਇਸ ਵਿਵਾਦ ’ਤੇ ਖ਼ੁਦ ਇਕ ਵੀਡੀਓ ਸਾਂਝੀ ਕੀਤੀ ਹੈ ਤੇ ਮੁਆਫ਼ੀ ਮੰਗੀ ਹੈ। ਭਾਰਤੀ ਸਿੰਘ ਵੀਡੀਓ ’ਚ ਕਹਿੰਦੀ ਹੈ, ‘‘ਪਿਛਲੇ 1-2 ਦਿਨਾਂ ਤੋਂ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਮੈਨੂੰ ਭੇਜੀ ਵੀ ਗਈ ਹੈ ਕਿ ਤੁਸੀਂ ਦਾੜ੍ਹੀ-ਮੁੱਛਾਂ ਬਾਰੇ ਮਜ਼ਾਕ ਉਡਾਇਆ ਹੈ। ਮੈਂ ਉਹ ਵੀਡੀਓ ਵਾਰ-ਵਾਰ ਵੇਖ ਰਹੀ ਹਾਂ ਪਿਛਲੇ 2 ਦਿਨਾਂ ਤੋਂ। ਮੈਂ ਤੁਹਾਨੂੰ ਵੀ ਬੇਨਤੀ ਕਰਾਂਗੀ ਕਿ ਤੁਸੀਂ ਵੀ ਉਹ ਵੀਡੀਓ ਦੇਖੋ। ਮੈਂ ਕਿਤੇ ਵੀ ਕਿਸੇ ਧਰਮ ਜਾਂ ਜਾਤ ਬਾਰੇ ਨਹੀਂ ਬੋਲਿਆ ਕਿ ਇਸ ਧਰਮ ਦੇ ਲੋਕ ਇਹ ਦਾੜ੍ਹੀ ਰੱਖਦੇ ਹਨ ਤੇ ਇਹ ਮੁਸ਼ਕਿਲ ਹੁੰਦੀ ਹੈ। ਮੈਂ ਨਾ ਹੀ ਕਿਸੇ ਪੰਜਾਬੀ ਬਾਰੇ ਬੋਲਿਆ ਕਿ ਦਾੜ੍ਹੀ-ਮੁੱਛਾਂ ਨਾਲ ਕੀ ਮੁਸ਼ਕਿਲ ਹੁੰਦੀ ਹੈ। ਮੈਂ ਤਾਂ ਆਪਣੀ ਸਹੇਲੀ ਨਾਲ ਕਾਮੇਡੀ ਕਰ ਰਹੀ ਸੀ।’’

Also Read: ਪੰਜਾਬ ‘ਚ ਗਰਮੀ ਨੇ ਤੋੜੇ ਰਿਕਾਰਡ: ਅੰਮ੍ਰਿਤਸਰ-ਜਲੰਧਰ ‘ਚ ਪਾਰਾ 46 ਪਾਰ

ਭਾਰਤੀ ਸਿੰਘ ਅੱਗੇ ਕਹਿੰਦੀ ਹੈ, ‘‘ਦਾੜ੍ਹੀ-ਮੁੱਛਾਂ ਤਾਂ ਅੱਜਕਲ ਹਰ ਕੋਈ ਰੱਖਦਾ ਹੈ ਪਰ ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਵੀ ਧਰਮ-ਜਾਤ ਦੇ ਲੋਕ ਨਾਰਾਜ਼ ਹੋਏ ਹਨ ਤਾਂ ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ। ਮੈਂ ਖ਼ੁਦ ਪੰਜਾਬੀ ਹਾਂ, ਅੰਮ੍ਰਿਤਸਰ ਪੈਦਾ ਹੋਈ ਹਾਂ। ਮੈਂ ਪੰਜਾਬ ਦਾ ਪੂਰਾ ਮਾਣ ਰੱਖਾਂਗੀ ਤੇ ਮੈਨੂੰ ਮਾਣ ਹੈ ਕਿ ਮੈਂ ਪੰਜਾਬੀ ਹਾਂ।’’

Leave a Reply

Your email address will not be published. Required fields are marked *