Rakhi Sawant News: ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਇਕ ਵੱਡੀ ਅਦਾਕਾਰਾ ਨੂੰ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਅਦਾਕਾਰਾ ਮੀਡੀਆ ਦੀਆ ਸੁਰਖੀਆਂ ਵਿੱਚ ਹੈ। ਬਾਲੀਵੁੱਡ ਅਦਾਕਾਰ ਸਲਮਾਨ ਖਾਨ ਤੋਂ ਬਾਅਦ ਹੁਣ ਅਦਾਕਾਰਾ ਰਾਖੀ ਸਾਵੰਤ ਨੂੰ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਿੱਤੀ ਗਈ ਹੈ। ਗੈਂਗ ਨੇ ਧਮਕੀ ਈ-ਮੇਲ ਦੇ ਜ਼ਰੀਏ ਦਿੱਤੀ ਹੈ।
ਈਮੇਲ ਜ਼ਰੀਏ ਧਮਕੀ
ਬਿਸ਼ਨੋਈ ਗੈਂਗ ਨੇ ਈਮੇਲ ਵਿੱਚ ਲਿਖਿਆ ਹੈ ਕਿ ਉਹ ਸਲਮਾਨ ਖਾਨ ਤੋਂ ਦੂਰ ਰਹਿਣ।ਉਨ੍ਹਾਂ ਨੇ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਮੁੰਬਈ ਵਿੱਚ ਸਖ਼ਤ ਸੁਰੱਖਿਆ ਹੋਣ ਦੇ ਬਾਵਜੂਦ ਵੀ ਜਾਨੋਂ ਮਾਰ ਦਿੱਤਾ ਜਾਵੇਗਾ।
ਧਮਕੀ ਤੋਂ ਬਾਅਦ ਰਾਖੀ ਸਾਵੰਤ ਨੇ ਸਲਮਾਨ ਖਾਨ ਨੂੰ ਲੈ ਕੇ ਕਿਹਾ
ਅਦਾਕਾਰਾ ਰਾਖੀ ਸਾਵੰਤ ਨੇ ਇੱਕ ਇੰਟਰਵਿਊ ਦੇ ਦੌਰਾਨ ਕਿਹਾ ਹੈ ਕਿ ਬਿਸ਼ਨੋਈ ਗੈਂਗ ਨੇ ਉਨ੍ਹਾਂ ਨੂੰ ਸਲਮਾਨ ਖਾਨ ਦੇ ਬਾਰੇ ਕੋਈ ਵੀ ਗੱਲ ਕਰਨ ਉੱਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਹੈ ਕਿ ਉਹ ਸਲਮਾਨ ਖਾਨ ਦੇ ਬਾਰੇ ਗੱਲ ਕਰਨਗੇ ਕਿਉਂਕਿ ਜਦੋਂ ਉਨ੍ਹਾਂ ਦੇ ਮਾਂ ਬਿਮਾਰ ਸਨ ਤਾਂ ਸਲਮਾਨ ਨੇ ਉਨ੍ਹਾਂ ਦੀ ਮਦਦ ਕੀਤੀ ਸੀ।



