ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (5 ਅਪ੍ਰੈਲ 2022)

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ…

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ 

ਬਿਲਾਵਲੁ ਮਹਲਾ ੫ ॥ (ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ਼੍ਰੇ ਸੁਚੱਜੇ ਹੋ ਜਾਂਦੇ ਹਨ), ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੧॥ ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ । (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ ॥੧॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ। ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ ॥੨॥੧੨॥੭੬॥ 

Leave a Reply

Your email address will not be published. Required fields are marked *