ਇਸਲਾਮਾਬਾਦ : ਪਾਕਿਸਤਾਨ ਵਿਚ ਲਾਹੌਰ ਦੇ ਮੋਮਿਨਪੁਰਾ ਇਲਾਕੇ ਵਿਚ ਛੱਤ ਡਿੱਗਣ ਕਾਰਨ 1 ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਵਾਪਰੇ ਹਾਦਸੇ ਵਿਚ ਸਾਰੇ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੇ ਤੁਰੰਤ ਬਾਅਦ ਬਚਾਅ ਦਸਤਾ ਮੌਕੇ ’ਤੇ ਪਹੁੰਚ ਗਿਆ ਅਤੇ ਮਲਬੇ ਵਿਚੋਂ ਲਾਸ਼ਾਂ ਨੂੰ ਕੱਢਿਆ। ਅਧਿਕਾਰੀਆਂ ਨੇ ਇਕ ਜ਼ਖ਼ਮੀ ਬੱਚੇ ਨੂੰ ਬਚਾਇਆ। ਬਚਾਅ ਮੁਹਿੰਮ ਅਜੇ ਵੀ ਜਾਰੀ ਹੈ ਅਤੇ ਮਲਬੇ ਵਿਚ ਦੱਬੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਪਾਕਿਸਤਾਨ ’ਚ ਛੱਤ ਡਿੱਗਣ ਕਾਰਨ ਇਕ ਬੱਚੇ ਸਮੇਤ 4 ਲੋਕਾਂ ਦੀ ਮੌਤ
ਇਸਲਾਮਾਬਾਦ : ਪਾਕਿਸਤਾਨ ਵਿਚ ਲਾਹੌਰ ਦੇ ਮੋਮਿਨਪੁਰਾ ਇਲਾਕੇ ਵਿਚ ਛੱਤ ਡਿੱਗਣ ਕਾਰਨ 1 ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਸ਼ਨੀਵਾਰ…
