‘ਓਏ ਬਿੜੂ’ ਕਹਿਣ ਵਾਲਿਆਂ ਦੀ ਖੈਰ ਨਹੀਂ ! ਹੋ ਸਕਦੀ ਹੈ ਵੱਡੀ ਕਾਰਵਾਈ

Court News : ਬਾਲੀਵੁੱਡ ਦੇ ਦਿੱਗਜ ਅਦਾਕਾਰ ਜੈਕੀ ਸ਼ਰਾਫ ਅਦਾਲਤ ਦਾ ਦਰਵਾਜਾ ਖੜਕਾਇਆ ਹੈ। ਅਭਿਨੇਤਾ ਜੈਕੀ ਸ਼ਰਾਫ ਨੇ ਆਪਣੀ ਪਛਾਣ ਅਤੇ ਪ੍ਰਚਾਰ ਦੇ ਅਧਿਕਾਰਾਂ ਦੀ…

Court News : ਬਾਲੀਵੁੱਡ ਦੇ ਦਿੱਗਜ ਅਦਾਕਾਰ ਜੈਕੀ ਸ਼ਰਾਫ ਅਦਾਲਤ ਦਾ ਦਰਵਾਜਾ ਖੜਕਾਇਆ ਹੈ। ਅਭਿਨੇਤਾ ਜੈਕੀ ਸ਼ਰਾਫ ਨੇ ਆਪਣੀ ਪਛਾਣ ਅਤੇ ਪ੍ਰਚਾਰ ਦੇ ਅਧਿਕਾਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਜੈਕੀ ਸ਼ਰਾਫ ਨੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਸ ਵੱਲੋਂ ਕਿਹਾ ਗਿਆ ਹੈ ਕਿ ਇਜਾਜ਼ਤ ਤੋਂ ਬਿਨਾਂ ਕੋਈ ਵੀ ਅਦਾਕਾਰ ਦਾ ਨਾਂ, ਫੋਟੋ, ਉਸ ਦੀ ਆਵਾਜ਼ ਅਤੇ ਇੱਥੋਂ ਤੱਕ ਕਿ ‘ਬਿੜੂ’ ਸ਼ਬਦ ਦੀ ਵਰਤੋਂ ਨਹੀਂ ਕਰ ਸਕੇਗਾ। ਜੈਕੀ ਸ਼ਰਾਫ ਨੇ ਅਜਿਹਾ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ।


ਅਭਿਨੇਤਾ ਜੈਕੀ ਸ਼ਰਾਫ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਉੱਥੇ ਉਸ ਨੇ ਪਟੀਸ਼ਨ ਦਾਇਰ ਕਰ ਕੇ ਆਪਣੀਆਂ ਤਸਵੀਰਾਂ, ਆਵਾਜ਼, ਨਾਂ ਤੇ ‘ਬਿੜੂ’ ਸ਼ਬਦ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਅਜਿਹੇ ‘ਚ ਜੇਕਰ ਕੋਈ ਜੈਕੀ ਸ਼ਰਾਫ ਦੀ ਨਕਲ ਕਰਨਾ ਚਾਹੁੰਦਾ ਹੈ ਅਤੇ ਅਜਿਹਾ ਕਰਦੇ ਹੋਏ ‘ਬਿੜੂ’ ਕਹਿੰਦਾ ਹੈ ਤਾਂ ਉਸ ਨੂੰ ਪਹਿਲਾਂ ਉਚਿਤ ਇਜਾਜ਼ਤ ਲੈਣੀ ਪਵੇਗੀ।
ਇਸ ਪਟੀਸ਼ਨ ਰਾਹੀਂ ਜੈਕੀ ਸ਼ਰਾਫ ਨੇ ਕਿਹਾ ਕਿ ਉਹ ਆਪਣੇ ਨਾਂ, ਤਸਵੀਰਾਂ ਅਤੇ ਆਪਣੀ ਆਵਾਜ਼ ਅਤੇ ਸ਼ਖਸੀਅਤ ਨਾਲ ਜੁੜੀਆਂ ਹੋਰ ਖਾਸ ਚੀਜ਼ਾਂ ‘ਤੇ ਸੁਰੱਖਿਆ ਚਾਹੁੰਦੇ ਹਨ, ਤਾਂ ਜੋ ਕੋਈ ਤੀਜੀ ਧਿਰ ਇਨ੍ਹਾਂ ਦੀ ਅਣਅਧਿਕਾਰਤ ਵਰਤੋਂ ਨਾ ਕਰ ਸਕੇ। ਇਸ ਨਾਲ ਭੰਬਲਭੂਸਾ ਪੈਦਾ ਹੋਣ ਅਤੇ ਆਮ ਜਨਤਾ ਨੂੰ ਧੋਖਾ ਦੇਣ ਦੀ ਸੰਭਾਵਨਾ ਹੈ। ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੇ ਮੰਗਲਵਾਰ ਨੂੰ ਅਦਾਕਾਰ ਦੇ ਮਾਮਲੇ ‘ਤੇ ਸੰਮਨ ਜਾਰੀ ਕੀਤਾ। ਨਾਲ ਹੀ ਕਿਹਾ ਕਿ ਉਹ ਭਲਕੇ ਇਸ ਮਾਮਲੇ ਉਤੇ ਵਿਚਾਰ ਕਰਨਗੇ।

Leave a Reply

Your email address will not be published. Required fields are marked *