ਇਮਰਾਨ ਖਿਲਾਫ ਬੇਭਰੋਸਗੀ ਮਤੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ, ਹੋ ਸਕਦੈ ਵੱਡਾ ਫੈਸਲਾ

ਇਸਲਾਮਬਾਦ: ਪਾਕਿਸਤਾਨ ‘ਚ ਸਿਆਸੀ ਸੰਕਟ ਵਿਚਾਲੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਅੱਜ ਆ ਸਕਦਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ…

ਇਸਲਾਮਬਾਦ: ਪਾਕਿਸਤਾਨ ‘ਚ ਸਿਆਸੀ ਸੰਕਟ ਵਿਚਾਲੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਅੱਜ ਆ ਸਕਦਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖ਼ਾਰਜ ਕਰਨ ਦੇ ਮਾਮਲੇ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਕੀ ਪਾਕਿਸਤਾਨ ‘ਚ ਭੰਗ ਹੋਈ ਸੰਸਦ ਬਹਾਲ ਹੋਵੇਗੀ ਜਾਂ ਇਮਰਾਨ ਖ਼ਾਨ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੇ ਝਾੜ-ਝੰਬ ਦਾ ਸਾਹਮਣਾ ਕਰਨਾ ਪਵੇਗਾ? ਇਹ ਅਜਿਹੇ ਕਈ ਸਵਾਲ ਹਨ ਜਿਨ੍ਹਾਂ ਦੇ ਜਵਾਬ ਅੱਜ ਉਦੋਂ ਮਿਲ ਸਕਦੇ ਹਨ, ਜਦੋਂ ਸੁਪਰੀਮ ਕੋਰਟ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਦੇ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।

Also Read: ਮਾਂ ਨੇ ਬੇਟੇ ਨੂੰ ਗਾਂਜਾ ਪੀਣ ਤੋਂ ਰੋਕਣ ਲਈ ਦਿੱਤੀ ਅਜਿਹੀ ਸਜ਼ਾ ਕਿ ਦੇਖਦੇ ਰਹਿ ਗਏ ਗੁਆਂਢੀ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੀਤੇ ਦਿਨ ਕਿਹਾ ਸੀ ਕਿ ਪਾਕਿਸਤਾਨ ਨੈਸ਼ਨਲ ਅਸੈਂਬਲੀ ‘ਚ ਬੇਭਰੋਸਗੀ ਮਤੇ ‘ਤੇ ਵੋਟ ਨਾ ਪਾਉਣਾ ਅਸੰਵਿਧਾਨਕ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਨੈਸ਼ਨਲ ਅਸੈਂਬਲੀ ‘ਚ ਦਖਲ ਦੇ ਸਕਦੀ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ਤੋਂ ਅਜਿਹੇ ਸੰਕੇਤ ਮਿਲੇ ਹਨ ਕਿ ਜੇਕਰ ਪਾਕਿਸਤਾਨ ਦੀ ਸੁਪਰੀਮ ਕੋਰਟ ‘ਚ ਦੁਬਾਰਾ ਸੁਣਵਾਈ ਹੋਵੇਗੀ ਤਾਂ ਅੱਜ ਵੱਡਾ ਫ਼ੈਸਲਾ ਆਉਣ ਦੀ ਸੰਭਾਵਨਾ ਹੈ।

Also Read: ਪੰਜਾਬ ‘ਚ ਪਏਗੀ ਅਜੇ ਤੱਪਦੀ ਗਰਮੀ, ਕਈ ਜ਼ਿਲ੍ਹਿਆਂ ‘ਚ ਤਾਪਮਾਨ 43 ਡਿਗਰੀ ਤੋਂ ਪਾਰ

ਇਮਰਾਨ ਖ਼ਾਨ ਦੀ ਪਾਰਟੀ ਨੂੰ ਵੀ ਇਸ ਗੱਲ ਦਾ ਅੰਦਾਜ਼ਾ ਲੱਗ ਗਿਆ ਹੈ, ਜਿਸ ਕਾਰਨ ਪੀਟੀਆਈ ਦੇ ਆਗੂਆਂ ਦੀ ਸੁਰ ਬਦਲ ਗਈ ਜਾਪਦੀ ਹੈ। ਪੀਟੀਆਈ ਨੇਤਾ ਫੈਜ਼ਲ ਵਾਵਡਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਫ਼ੈਸਲਾ ਕਰ ਲਵੇ, ਜੇਕਰ ਕੋਈ ਸਾਜ਼ਿਸ਼ ਨਹੀਂ ਹੈ ਤਾਂ ਅਸੀਂ ਸਵੀਕਾਰ ਕਰਾਂਗੇ। ਸੁਪਰੀਮ ਕੋਰਟ ਦਾ ਹਰ ਫ਼ੈਸਲਾ ਸਿਰ ‘ਤੇ ਹੈ।

Leave a Reply

Your email address will not be published. Required fields are marked *