ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (27 ਜੂਨ 2023)

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ…

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

Leave a Reply

Your email address will not be published. Required fields are marked *