ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਨਵੰਬਰ 2023)
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ…
