ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

 ਲੁਧਿਆਣਾ : ਮੀਂਹ ਨੂੰ ਲੈ ਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਸਕੂਲ ਮੁਖੀਆਂ ਨੂੰ ਪੱਤਰ ਰਾਹੀਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਰਾਜ ਵਿਚ…

 ਲੁਧਿਆਣਾ : ਮੀਂਹ ਨੂੰ ਲੈ ਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਸਕੂਲ ਮੁਖੀਆਂ ਨੂੰ ਪੱਤਰ ਰਾਹੀਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਰਾਜ ਵਿਚ ਤੇਜ਼ ਮੀਂਹ ਪੈਣ ਕਾਰਨ ਵੱਖ-ਵੱਖ ਇਲਾਕਿਆਂ ‘ਚ ਪਾਣੀ ਦਾ ਪੱਧਰ ਵਧਿਆ ਹੈ ਤੇ ਬਹੁਤ ਸਾਰੇ ਇਲਾਕਿਆਂ ‘ਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਅਤੇ ਪਾਣੀ ਘਰਾਂ ਦੇ ਨਾਲ-ਨਾਲ ਸਕੂਲਾਂ ਦੀਆਂ ਇਮਾਰਤਾਂ ‘ਚ ਵੀ ਆ ਗਿਆ। ਮਿਡ ਡੇ ਮੀਲ ਤਿਆਰ ਕਰਨ ਹਿੱਤ ਰੱਖੇ ਗਏ ਅਨਾਜ ਅਤੇ ਸਾਜੋ-ਸਾਮਾਨ ਖਰਾਬ ਹੋਣ ਦਾ ਖਦਸ਼ਾ ਹੈ।

ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ

ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦੇਣ ਹਿੱਤ ਕਿਸੇ ਵੀ ਖਰਾਬ ਸਾਮਾਨ ਦੀ ਵਰਤੋਂ ਨਾ ਕੀਤੀ ਜਾਵੇ ਤੇ ਫਿਲਹਾਲ ਆਪਣੇ ਪੱਧਰ ‘ਤੇ ਉਪਰਾਲੇ ਕਰਦੇ ਹੋਏ ਵਿਦਿਆਰਥੀਆਂ ਨੂੰ ਸਿਰਫ਼ ਸਾਫ਼-ਸੁਥਰਾ ਤੇ ਪੌਸ਼ਟਿਕ ਭੋਜਣ ਸਾਫ-ਸੁਥਰੀ ਥਾਂ ‘ਤੇ ਬਿਠਾ ਕੇ ਖਵਾਉਣਾ ਯਕੀਨੀ ਬਣਾਇਆ ਜਾਵੇ।

ਮੀਂਹ ਦੇ ਪਾਣੀ ਕਾਰਨ ਖਰਾਬ ਹੋਏ ਅਨਾਜ ਸਮੇਤ ਹੋਰ ਸਾਮਾਨ ਦੀ ਵੀਡਿਓਗ੍ਰਾਫੀ ਰਾਹੀਂ ਨਾ ਵਰਤਣ ਯੋਗ ਅਨਾਜ ਨੂੰ ਐਸਐਮਸੀ/ਸਕੂਲ ਮੁਖੀ ਦੀ ਨਿਗਰਾਨੀ ਹੇਠ ਮਤਾ ਪਾ ਕੇ ਖਤਮ ਕੀਤਾ ਜਾਵੇਗਾ ਤਾਂ ਜੋ ਖਰਾਬ ਹੋਏ ਸਾਮਾਨ ਦੀ ਮੁੜ ਵਰਤੋਂ ਨਾ ਹੋ ਸਕੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਸਮੇਂ-ਸਮੇਂ ‘ਤੇ ਸਿਹਤ ਵਿਭਾਗ ਵੱਲੋਂ ਸਕੂਲ ‘ਚ ਚੈਕਿੰਗ ਕੀਤੀ ਜਾਵੇਗੀ ਕਿਉਂਕਿ ਜ਼ਿਆਦਾਤਰ ਥਾਵਾਂ ‘ਤੇ ਸਕੂਲਾਂ ‘ਚ ਪਾਣੀ ਖੜ ਜਾਣ ਕਾਰਨ ਮੱਛਰ ਪੈਦਾ ਹੋਣ ਦਾ ਖਤਰਾ ਰਹਿੰਦਾ ਹੈ।

ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ-ਸਫਾਈ ਅਤੇ ਮਿਡ ਡੇ ਮੀਲ ਤਿਆਰ ਕਰਨ ਵਾਲੀ ਕਿਚਨ ਵਿੱਚ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇਗਾ,ਅਤੇ ਵਿਦਿਆਰਥੀਆਂ ਨੂੰ ਸਾਫ ਸੁਥਰਾ ਅਤੇ ਪੋਸਟਿਕ ਮਿਡ ਡੇ ਮੀਲ ਮਿਲ ਭੋਜਨ ਦਿੱਤਾ ਜਾਵੇਗਾ।

Leave a Reply

Your email address will not be published. Required fields are marked *